ਜਿਲ੍ਹੇ ਵਿੱਚ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ ਹੋਈ 37
ਬਠਿੰਡਾ, 7 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿ਼ਲ੍ਹੇ ਵਿਚ ਬੁੱਧਵਾਰ ਨੂੰ ਇਕ ਹੋਰ ਕਰੋਨਾ ਪਾਜ਼ਟਿਵ ਰਿਪੋਰਟ ਆਉਣ ਨਾਲ ਜਿਲ੍ਹੇ ਵਿਚ ਕਰੋਨਾ ਨਾਲ ਲੜ
ਰਹੇ ਲੋਕਾਂ ਦੀ ਗਿਣਤੀ 37 ਹੋ ਗਈ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ 157 ਨਮੂਨਿਆਂ ਦੀ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਅਤੇ ਇੰਨ੍ਹਾਂ ਵਿਚੋਂ 1 ਦੀ ਰਿਪੋਰਟ ਪਾਜ਼ਟਿਵ ਅਤੇ 156 ਦੀ ਰਿਪੋਰਟ ਨੈਗੇਟਿਵ ਆਈ ਹੈ।ਉਨ੍ਹਾਂ ਨੇ ਕਿਹਾ ਕਿ ਜਿਸ ਦੀ ਰਿਪੋਰਟ ਪਾਜ਼ਟਿਵ ਆਈ ਹੈ ਉਹ ਰਾਜਸਥਾਨ ਤੋਂ ਪਰਤਿਆ ਸੀ ਅਤੇ ਜਿਲ੍ਹੇ ਵਿਚ ਦਾਖਲ ਹੋਣ ਤੋਂ ਲੈ ਕੇ ਹੁਣ ਤੱਕ ਇਕਾਂਤਵਾਸ ਵਿਚ ਸੀ।ਇਸ ਲਈ ਜਿਲ੍ਹੇ ਦੇ ਲੋਕ ਕਿਸੇ ਘਬਰਾਹਟ ਵਿੱਚ ਨਾ ਆਉਣ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜਿਲ੍ਹੇ ਵਿਚ ਹੁਣ ਤੱਕ 1263 ਨਮੂਨੇ ਜਾਂਚ ਲਈ ਲਏ ਗਏ ਹਨ ਜਿੰਨ੍ਹਾਂ ਵਿਚੋਂ 1100 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, 37 ਦੀ ਰਿਪੋਰਟ ਪਾਜਿਟਵ ਆਈ ਹੈ ਅਤੇ 126 ਦੀ ਰਿਪੋਰਟ ਆਉਣੀ ਬਾਕੀ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media