ਬਟਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਅਤੇ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 47ਵੀਂ ਬਰਸੀ ਮੌਕੇ
ਬਟਾਲਾ ਵਾਸੀਆਂ ਨੇ ਉਨ੍ਹਾਂ ਨੂੰ ਨਿੱਘੀ ਸ਼ਰਧਾਜਲੀ ਦਿੱਤੀ ਹੈ।ਕੋਵਿਡ-19 ਕੋਰੋਨਾ ਵਾਇਰਸ ਦੇ ਚੱਲਦਿਆਂ ਭਾਂਵੇ ਅੱਜ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮੌਕੇ ਕੋਈ ਜਨਤਕ ਸਮਾਗਮ ਤਾਂ ਨਹੀਂ ਹੋ ਸਕਿਆ ਪਰ ਬਟਾਲਾ ਵਾਸੀਆਂ ਨੇ ਆਪਣੇ ਘਰਾਂ ਵਿੱਚ ਰਹਿ ਕੇ ਹੀ ਆਪਣੇ ਪਿਆਰੇ ਸ਼ਾਇਰ ਨੂੰ ਯਾਦ ਕੀਤਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਵੀ ਪੰਜਾਬੀ ਮਾਂ ਬੋਲੀ ਦੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਨਿੱਘੀ ਸ਼ਰਧਾਂਜਲੀ ਦਿਤੀ।ਐਸ.ਡੀ.ਐਮ ਬਟਾਲਾ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਨੂੰ ਸਮਰਪਿਤ ਇੱਕ ਸੰਕੇਤਕ ਤੇ ਸਾਦਾ ਸ਼ਰਧਾਂਜਲੀ ਸਮਾਗਮ ਕਰਾਇਆ ਗਿਆ।
ਸ਼ਿਵ ਬਟਾਲਵੀ ਨੂੰ 47ਵੀਂ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਐਸ.ਡੀ.ਐਮ ਨੇ ਕਿਹਾ ਕਿ ਸ਼ਿਵ ਬਟਾਲਵੀ ਪੰਜਾਬੀ ਮਾਂ ਬੋਲੀ ਦਾ ਉਹ ਲਾਡਲਾ ਸ਼ਾਇਰ ਹੈ ਜੋ ਹਮੇਸ਼ਾਂ ਲੋਕ ਮਨਾਂ ਵਿੱਚ ਜ਼ਿਊਂਦਾ ਰਹੇਗਾ ਉਨਾਂ ਕਿਹਾ ਕਿ ਆਪਣੀ ਛੋਟੀ ਜਿਹੀ ਉਮਰੇ ਸ਼ਿਵ ਕੁਮਾਰ ਨੇ ਅਜਿਹੀਆਂ ਸ਼ਾਹਕਾਰ ਰਚਨਾਵਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਈਆਂ ਹਨ, ਜਿਸ ਨੇ ਪੰਜਾਬੀ ਸਾਹਿਤ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਇਆ ਹੈ।ਉਨਾਂ ਨੇ ਕਿਹਾ ਕਿ ਸਭ ਤੋਂ ਛੋਟੀ ਉਮਰ ਵਿਚ ਸਾਹਿਤ ਅਕਾਦਮੀ ਦਾ ਸਨਮਾਨ ਹਾਸਲ ਕਰਨ ਵਾਲਾ ਸ਼ਿਵ ਕੁਮਾਰ ਬਟਾਲਵੀ ਅਜਿਹਾ ਜਾਦੂਮਈ ਸ਼ਾਇਰ ਸੀ ਕਿ ਉਹ ਬੁੱਲੇ ਸ਼ਾਹ ਤੇ ਵਾਰਸ ਸ਼ਾਹ ਤੋਂ ਬਾਅਦ ਸਭ ਤੋਂ ਵੱਧ ਗਾਇਆ ਜਾਣ ਵਾਲਾ ਪੰਜਾਬੀ ਸ਼ਾਇਰ ਹੈ।ਬਟਾਲਾ ਵਾਸੀਆਂ ਨੂੰ ਇਹ ਮਾਣ ਹੈ ਕਿ ਬਿਰਹਾ ਦਾ ਸੁਲਤਾਨ ਉਨਾਂ ਦੇ ਬਟਾਲਾ ਸ਼ਹਿਰ ਦਾ ਵਾਸੀ ਸੀ। ਉਨ੍ਹਾਂ ਕਿਹਾ ਕਿ ਸ਼ਿਵ ਬਟਾਲਵੀ ਆਪਣੀਆਂ ਰਚਨਾਵਾਂ ਨਾਲ ਹਮੇਸ਼ਾਂ ਲੋਕ ਮਨਾਂ ਵਿੱਚ ਜਿਊਂਦੇ ਰਹਿਣਗੇ।
ਇਸ ਤੋਂ ਪਹਿਲਾਂ ਲੋਕ ਸੰਪਰਕ ਅਧਿਕਾਰੀ ਇੰਦਰਜੀਤ ਸਿੰਘ ਬਾਜਵਾ ਨੇ ਸ਼ਿਵ ਕੁਮਾਰ ਬਟਾਲਵੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਰਚਨਾਵਾਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਐਸ.ਡੀ.ਐਮ ਬਟਾਲਾ ਬਲਵਿੰਦਰ ਸਿੰਘ, ਬੀ.ਡੀ.ਪੀ.ਓ ਬਟਾਲਾ ਸ੍ਰੀਮਤੀ ਅਮਨਦੀਪ ਕੌਰ, ਲੋਕ ਸੰਪਰਕ ਅਧਿਕਾਰੀ ਇੰਦਰਜੀਤ ਸਿੰਘ ਬਾਜਵਾ, ਪੰਚਾਇਤ ਅਫ਼ਸਰ ਮਨਜਿੰਦਰ ਸਿੰਘ, ਸੁਪਰਡੈਂਟ ਨਗਰ ਨਿਗਮ ਨਿਰਮਲ ਸਿੰਘ, ਐਸ.ਡੀ.ਓ ਨਗਰ ਨਿਗਮ ਕਲਸੀ, ਕਾਦੀਆਂ ਤੋਂ ਅਹਿਮਦੀਆ ਭਾਈਚਾਰੇ ਦੇ ਸਕਤਰ ਜਨਾਬ ਫਜ਼ਲ-ਉਲ-ਰਹਿਮਾਨ ਭਟੀ ਅਤੇ ਦਫ਼ਤਰ ਦੇ ਸਟਾਫ ਨੇ ਸ਼ਿਵ ਕੁਮਾਰ ਬਟਾਲਵੀ ਦੀ ਤਸਵੀਰ ‘ਤੇ ਫੁੱਲ ਚੜਾ ਕੇ ਸ਼ਰਧਾਂਜਲੀ ਦਿੱਤੀ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media