Tuesday, September 29, 2026

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਭਾਈ ਲੌਂਗੋਵਾਲ ਨਾਲ ਦੁੱਖ ਪ੍ਰਗਟ

ਦੇਸ਼ ਦੀਆਂ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਉਨ੍ਹਾਂ ਦੀ Modiਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਕਾਲ ਚਲਾਣੇ ਦਾ ਦੁੱਖ ਸਾਂਝਾ ਕੀਤਾ ਹੈ।ਉਨ੍ਹਾਂ ਭਾਈ ਲੌਂਗੋਵਾਲ ਨੂੰ ਭੇਜੇ ਆਪਣੇ ਸ਼ੋਕ ਸੁਨੇਹੇ ਵਿਚ ਸੰਵੇਦਨਾ ਪ੍ਰਗਟ ਕਰਦਿਆਂ ਬੀਬੀ ਅਮਰਪਾਲ ਕੌਰ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ।ਨਰਿੰਦਰ ਮੋਦੀ ਨੇ ਕਿਹਾ ਕਿ ਬੀਬੀ ਅਮਰਪਾਲ ਕੌਰ ਦਾ ਫਾਨੀ ਸੰਸਾਰ ਤੋਂ ਤੁਰ ਜਾਣਾ ਪਰਿਵਾਰ ਲਈ ਵੱਡਾ ਘਾਟਾ ਹੈ।ਉਨਾਂ ਨੇ ਲੌਂਗੋਵਾਲ ਦੀ ਧਰਮ ਪਤਨੀ ਦੀਆਂ ਵਿਦਿਆ ਦੇ ਚਾਨਣ ਨੂੰ ਵੰਡਣ ਲਈ ਨਿਭਾਈਆਂ ਸੇਵਾਵਾਂ ਨੂੰ ਵੀ ਯਾਦ ਕੀਤਾ।
                  ਇਸੇ ਦੌਰਾਨ ਜੰਮੂ ਕਸ਼ਮੀਰ ਦੇ ਗਵਰਨਰ ਦੇ ਸਲਾਹਕਾਰ ਫਾਰੂਕ ਖਾਨ ਨੇ ਵੀ ਲੌਂਗੋਵਾਲ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਵੀ ਆਪਣੇ ਸ਼ੋਕ ਸੰਦੇਸ਼ ਵਿੱਚ ਬੀਬੀ ਅਮਰਪਾਲ ਕੌਰ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕੀਤੀ।ਇਸ ਤੋਂ ਇਲਾਵਾ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ.ਪੀ ਨੱਢਾ, ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਸਾਬਕਾ ਐਮ.ਪੀ, ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਤੇ ਸਿੱਖ ਚਿੰਤਕ ਬਚਨ ਸਿੰਘ ਸਰਲ ਕਲਕੱਤਾ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਗੁਰਦਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ ਗਿਆ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …