Tuesday, September 29, 2026

ਕਰਫਿਊ ਦੌਰਾਨ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਦਾ ਕੀਤਾ ਸੁਚੱਜਾ ਪ੍ਰਬੰਧ

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਦੀ ਮਹਾਂਮਾਰੀ ਫੈਲਣ ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ।ਇਸ ਦੇ PPNJ0705202007ਚੱਲਦਿਆਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ 23 ਮਾਰਚ ਤੋਂ ਹੀ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਯੋਗ ਅਗਵਾਈ ਵਿੱਚ ਵੱਖ-ਵੱਖ ਇਲੈਕਟ੍ਰਾਨਿਕ ਸਾਧਨਾਂ ਦੀ ਵਰਤੋਂ ਕਰਦੇ ਹੋਏ ਲਗਾਤਾਰ ਵਿਦਿਆਰਥੀਆਂ ਨੂੰ ਪੜ੍ਹਾਇਆ ਜਾ ਰਿਹਾ ਹੈ।ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਯੂ.ਜੀ.ਸੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਮੇਂ-ਸਮੇਂ ਜਾਰੀ ਦਿਸ਼ਾ ਨਿਰਦੇਸ਼ਾਂ ਵੱਖ-ਵੱਖ ਵਟਸਐਪ ਗਰੁੱਪਾਂ, ਵੀਡਿਓ/ਆਡਿਓ ਕਲਾਸਾਂ, ਗੂਗਲ ਕਲਾਸ ਰੂਮ, ਜ਼ੂਮ ਐਪ, ਪੀ.ਡੀ.ਐਫ ਨੋਟਿਸ, ਪਾਵਰ-ਪੁਆਇੰਟ ਸਲਾਇਡਜ਼ ਆਦਿ ਦੀ ਸਹਾਇਤਾ ਨਾਲ਼ ਅਧਿਐਨ ਸਮੱਗਰੀ ਵਿਦਿਆਰਥੀਆਂ ਨਾਲ਼ ਸਾਂਝੀ ਕੀਤੀ ਜਾ ਰਹੀ ਹੈ।ਵਿਦਿਆਰਥੀ ਕਾਲਜ ਵਲੋਂ ਚਲਾਏ ਪ੍ਰੋਗਰਾਮਾਂ ਤੋ ਸੰਤੁਸ਼ਟ ਹਨ।ਐਨ.ਸੀ.ਈ.ਆਰ.ਟੀ, ਇਗਨੂ, ਐਨ.ਪੀ.ਟੀਲ, ਆਈ.ਆਈ.ਟੀਜ਼, ਯੂ.ਜੀ.ਸੀ, ਸੀ.ਈ.ਸੀ ਅਤੇ ਐਨ.ਆਈ.ਓ.ਐਸ ਦੁਆਰਾ ਪ੍ਰਦਾਨ ਕੀਤੇ ਗਏ ਵੱਖ-ਵੱਖ ਈ-ਸਰੋਤਾਂ ਸਬੰਧੀ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।ਕਾਲਜ ਸਟਾਫ ਤੇ ਟਿਊਟੋਰੀਅਲ ਗਰੁੱਪਾਂ ਦੇ ਇੰਚਾਰਜ ਅਧਿਆਪਕਾਂ ਵਲੋਂ ਸਮੇਂ-ਸਮੇਂ ਵਿਦਿਆਰਥੀਆਂ ਨਾਲ਼ ਵੀਡਿਓ-ਕਾਨਫਰਿੰਸ਼ ਅਤੇ ਮੋਬਾਇਲ ਫੋਨ ਰਾਹੀਂ ਰਾਬਤਾ ਕਾਇਮ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਸਮਾਧਾਨ ਵੀ ਕੀਤਾ ਜਾਂਦਾ ਹੈ।ਵਿਦਿਆਰਥੀਆਂ ਲਈ ਹੈਲਪਲਾਈਨ ਈਮੇਲ ਆਈ-ਡੀ ਅਤੇ ਕੋਆਰਡੀਨੇਟਿੰਗ ਟੀਮ ਦੇ ਮੋਬਾਈਲ ਨੰਬਰ ਵੀ ਉਪਲਬਧ ਕਰਵਾਏ ਗਏ ਹਨ।

                ਪ੍ਰਿੰਸੀਪਲ ਮੈਡਮ ਨੇ ਭਰੋਸਾ ਦਿਵਾਇਆ ਕਿ ਕਾਲਜ ਮੈਨੇਜਮੈਂਟ ਵਲੋਂ ਮਿਲ ਰਹੇ ਹਰ ਤਰ੍ਹਾਂ ਦੇ ਸਹਿਯੋਗ ਸਦਕਾ ਯੂਨੀਵਰਸਿਟੀ ਵਲੋਂ ਨਿਰਧਾਰਤ ਸਮੇਂ 10 ਮਈ ਤੱਕ ਹਰ ਤਰ੍ਹਾਂ ਦੀਆਂ ਅਕਾਦਮਿਕ ਗਤੀਵਿਧੀਆਂ ਨੂੰ ਸੰਪੂਰਨ ਕਰ ਲੈਣਗੇ।ਟਰੱਸਟ ਦੇ ਮੈਂਬਰ ਦਲਜੀਤ ਸਿੰਘ, ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ ਅਤੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਸਮੂਹ ਸਟਾਫ ਵਲੋਂ ਕੀਤੇ ਜਾ ਰਹੇ ਯਤਨਾਂ ਤੇ ਤਸੱਲੀ ਪ੍ਰਗਟਾਈ ਗਈ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …