Tuesday, September 29, 2026

ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ 3 ਵਿਅਕਤੀਆਂ ਖਿਲਾਫ਼ ਕੇਸ ਦਰਜ਼

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲਾ ਮੈਜਿਸਟਰੇਟ ਘਨਸ਼ਿਆਮ ਥੋਰੀ ਵਲੋਂ ਜ਼ਿਲੇ ਵਿੱਚ ਕੁੱਝ ਥਾਈਂ ਇਕਾਂਤਵਾਸ ਵਿੱਚ ਰਹਿਣ ਲਈ Sandeep Gargਲਾਜ਼ਮੀ ਕਰਾਰ ਦਿੱਤੇ ਗਏ ਵਸਨੀਕਾਂ ਵਲੋਂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲਾ ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਕੇਸ ਦਰਜ਼ ਕੀਤਾ ਹੈ।ਥੋਰੀ ਨੇ ਕਿਹਾ ਕਿ ਇਸ ਕਿਸਮ ਦੀਆਂ ਹਦਾਇਤਾਂ ਦੀ ਉਲੰਘਣਾ ਬੇਹੱਦ ਗੰਭੀਰ ਮਸਲਾ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
        ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਅਮਰਗੜ ਵਿਖੇ ਹਰਿਆਣਾ ਤੋਂ ਪਰਤੇ ਕੰਬਾਇਨ ਅਪਰੇਟਰ ਗੁਰਪ੍ਰੀਤ ਸਿੰਘ ਵਾਸੀ ਬਨਭੌਰਾ, ਥਾਣਾ ਸਦਰ ਅਹਿਮਦਗੜ ਵਿਖੇ ਹਰਭਜਨ ਸਿੰਘ ਵਾਸੀ ਖਾਨਪੁਰ ਅਤੇ ਅਜੀਮਾਬਾਦ ਸੰਘੀਆਂ ਦੇ ਕੰਬਾਇਨ ਅਪਰੇਟਰ ਹਰਪ੍ਰੀਤ ਸਿੰਘ ਖਿਲਾਫ਼ ਥਾਣਾ ਸਦਰ ਅਹਿਮਦਗੜ ਵਿਖੇ ਕੇਸ ਦਰਜ਼ ਕੀਤਾ ਗਿਆ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …