Wednesday, September 23, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਦੀ ਵਿਪਨਪ੍ਰੀਤ ਕੌਰ ਦਾ ਆਨਲਾਈਨ ਸਪੀਕਿੰਗ ਮੁਕਬਲੇ ‘ਚ ਦੂਜਾ ਨੰਬਰ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ -ਜਗਦੀਪ ਸਿੰਘ) – ‘ਸਨੇਹਪ੍ਰਵੀਨ ਕੁਇਸਟ ਮੋਟੀਵੇਸ਼ਨਲ ਅਕੈਡਮੀ ਵਲੋਂ 20 ਤੋਂ 27 ਅਪ੍ਰੈਲ 2020 ਤੱਕ ਅੱਠ ਦਿਨਾਂ PPNJ0705202012ਆਨਲਾਈਨ ਪਬਲਿਕ ਸਪੀਕਿੰਗ ਮੁਕਾਬਲੇ’ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਬੱਚਿਆਂ ਨੇ 8 ਦਿਨ ਲਗਾਤਾਰ ਰੋਜ ਵੱਖ-ਵੱਖ ਵਿਸ਼ੇ ‘ਤੇ ਆਪਣੇ ਵਿਚਾਰ ਰੱਖ ਕੇ ਉਸ ਦੀ ਵੀਡੀਓ ਬਣਾ ਕੇ ਆਨਲਾਈਨ ਪੋਸਟ ਕਰਨੀ ਸੀ।ਮੁਕਾਬਲੇ ਵਿੱਚ ਭਾਰਤ ਭਰ ਤੋਂ 60 ਪ੍ਰਤੀਯੋਗੀਆਂ ਨੇ ਭਾਗ ਲਿਆ।ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੀ ਨੌਵੀਂ- ਆਈ ਦੀ ਹੋਣਹਾਰ ਵਿਦਿਆਰਥਣ ਵਿਪਨਪ੍ਰੀਤ ਕੌਰ ਨੂੰ ਇਸ ‘8 ਦਿਨਾਂ ਆਨਲਾਈਨ ਪਬਲਿਕ ਸਪਿਕਿੰਗ’ ਮੁਕਾਬਲੇ ‘ਚ ਦੂੁਜਾ ਸਥਾਨ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ।ਲਾਕਡਾਊਨ ਦੌਰਾਨ ਲੋਕਾਂ ਦਾ ਮਨੋਬਲ ਵਧਾਉਣ ਅਤੇ ਸਕਾਰਾਤਮਿਕਤਾ ਦੇਣ ਹਿੱਤ ਪੋਸਟ ਕੀਤੀਆਂ ਗਈਆਂ ਵੀਡੀਓ ਲਈ ਉਸ ਦਾ ਨਾਮ ਵਰਲਡ ਰਿਕਾਰਡ ਬੁੱਕ ਵਿੱਚ ਪ੍ਰਕਾਸ਼ਿਤ ਹੋਇਆ ਅਤੇ ਵਰਲਡ ਰਿਕਾਰਡ ਪਬਲਿਸ਼ਿੰਗ ਕੰਪਨੀ ਵਲੋਂ ਆਨਲਾਈਨ ਸਰਟੀਫਿਕੇਟ ਨਾਲ ਸਨਮਾਨਿਆ ਗਿਆ।
               ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਚੀਫ਼ ਖ਼ਾਲਸਾ ਦੀਵਾਨ ਸੰਸਥਾਵਾਂ ਭਾਗ ਸਿੰਘ ਅਣਖੀ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸੱਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਸਵਿੰਦਰ ਸਿੰਘ ਕੱਥੂਨੰਗਲ, ਰੈਜੀਡੈਂਟ ਪ੍ਰੈਜੀਡੈਂਟ ਹਰਮਿੰਦਰ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਅਤੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਇਸ ਪ੍ਰਾਪਤੀ ਲਈ ਵਿਪਨਪ੍ਰੀਤ ਕੌਰ ਅਤੇ ਉਸ ਦੇ ਮਾਤਾ-ਪਿਤਾ ਸ਼੍ਰੀਮਤੀ ਅਮਨਦੀਪ ਕੌਰ ਅਤੇ ਸਤਨਾਮ ਸਿੰਘ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …