Friday, September 25, 2026

ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਸ਼੍ਰੋਮਣੀ ਕਮੇਟੀ ਜਲਦ ਭੇਜੇਗੀ ਪ੍ਰਵਾਨਿਤ ਮਾਸਿਕ ਸਹਾਇਤਾ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜਾਂ ਨੂੰ ਸ਼੍ਰੋਮਣੀ ਕਮੇਟੀ SGPC Logoਵੱਲੋਂ ਪ੍ਰਵਾਨਿਤ ਮਹੀਨਾਵਾਰ ਸਹਾਇਤਾ ਰਾਸ਼ੀ ਦੀਆਂ ਬਕਾਇਆ ਕਿਸਤਾਂ ਭੇਜਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਕਿਹਾ ਹੈ।ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ ਦੇ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ 21 ਹਜ਼ਾਰ ਪ੍ਰਤੀ ਮਹੀਨਾ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੋਇਆ ਹੈ।ਇਹ ਸਹਾਇਤਾ ਇਤਿਹਾਸਕ ਦਿਹਾੜਿਆਂ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਰਾਹੀਂ ਭੇਜੀ ਜਾਂਦੀ ਹੈ।ਮੌਜੂਦਾ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਿਸਾਖੀ ਪੁਰਬ ਮੌਕੇ ਪਾਕਿਸਤਾਨ ਜਥਾ ਨਾ ਜਾ ਸਕਣ ਕਾਰਨ ਉਨ੍ਹਾਂ ਨੂੰ ਸਹਾਇਤਾ ਪੁੱਜਦਾ ਨਹੀਂ ਕੀਤੀ ਜਾ ਸਕੀ।ਇਸ ਤੋਂ ਪਹਿਲਾਂ ਨਵੰਬਰ 2019 ਤੱਕ ਦੀ ਮਾਸਿਕ ਰਾਸ਼ੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਜਥੇ ਰਾਹੀਂ ਭੇਜੀ ਜਾ ਚੁੱਕੀ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਆਖਿਆ ਹੈ ਕਿ ਸਬੰਧਤਾਂ ਨੂੰ ਨਵੰਬਰ ਤੋਂ ਬਾਅਦ ਦੀ ਬਕਾਇਆ ਰਾਸ਼ੀ ਭੇਜਣ ਦਾ ਪ੍ਰਬੰਧ ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੀ ਆਰਥਿਕ ਹਾਲਤ ਮਾੜੀ ਹੋਣ ਕਾਰਨ ਉਨ੍ਹਾਂ ਦਾ ਗੁਜ਼ਾਰਾ ਮੁਸ਼ਕਲ ਨਾਲ ਚੱਲ ਰਿਹਾ ਹੈ।ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਹੁਣ ਬਦਲਵੇਂ ਪ੍ਰਬੰਧਾਂ ਤਹਿਤ ਸਬੰਧਤਾਂ ਨੂੰ ਪੈਸੇ ਭੇਜੇ ਜਾਣਗੇ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …