Saturday, June 27, 2026

ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਦਾਖਲ ਨਹੀਂ ਕੀਤੇ ਜਾਣਗੇ ਕਰੋਨਾ ਦੇੇ ਮਰੀਜ਼

ਗੁਰਦੁਆਰਾ ਸ਼ਹੀਦਾਂ ਨੇੜੇ ਹਸਪਤਾਲ ‘ਚ ਹੋਵੇਗਾ ਸਪੈਸ਼ਲ ਕੋਵਿਡ ਹਸਪਤਾਲ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਡਾ. ਏ.ਪੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ SGRD Hospt Vallahਵਿਖੇ 05-05-2020 ਨੂੰ 13 ਕਰੋਨਾ ਪਾਜ਼ਟਿਵ ਮਰੀਜ਼ ਦਾਖਲ ਹੋਏ ਸਨ।ਇੰਨ੍ਹਾਂ ਮਰੀਜ਼ਾਂ ਦੀ ਸਹੂਲਤ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦਾਂ ਨੂੰ ਕੇਵਲ ਕਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਕੋਰੋਨਾ ਹਸਪਤਾਲ ‘ਚ ਤਬਦੀਲ ਕਰ ਦਿੱਤਾ ਗਿਆ ਹੈ।ਉਪਰੋਕਤ 13 ਮਰੀਜ਼ ਵੀ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੀ ਇਥੇ ਸ਼ਿਫਟ ਕਰ ਦਿੱਤੇ ਗਏ ਹਨ ਅਤੇ ਸ਼ਹੀਦਾਂ ਹਸਪਤਾਲ ਵਿਖੇ ਦੂਜੀਆਂ ਬਿਮਾਰੀਆਂ ਦੇ ਇਲਾਜ ਲਈ ਦਾਖਲ ਮਰੀਜ਼ ਵੱਲ੍ਹਾ ਹਸਪਤਾਲ ‘ਣ ਭੇਜ ਦਿੱਤੇ ਗਏ ਹਨ। ਇੰਨ੍ਹਾਂ ਮਰੀਜ਼ਾਂ ਨੂੰ ਦਵਾਈਆਂ ਦੇ ਨਾਲ-ਨਾਲ ਡਾਕਟਰਾਂ ਦੀਆਂ ਹਦਾਇਤਾਂ ਮੁਤਾਬਿਕ ਹਸਪਤਾਲ ਵੱਲੋਂ ਖਾਸ ਤੌਰ ਤੇ ਤਿਆਰ ਡਾਇਟ ਦਿੱਤੀ ਜਾ ਰਹੀਂ ਹੈ, ਤਾਂ ਜੋ ਉਹ ਜਲਦੀ ਸਿਹਤਯਾਬ ਹੋ ਕੇ ਆਪਣੇ ਘਰ ਜਾ ਸਕਣ।
                   ਡੀਨ ਨੇ ਦੱਸਿਆ ਕਿ ਇਸ ਹਸਪਤਾਲ ਵਿੱਚ 120 ਬਿਸਤਰਿਆਂ ਦੀ ਆਈਸੋਲੇਸ਼ਨ ਵਾਰਡ, 20 ਬਿਸਤਰਿਆਂ ਦੀ ਸਪੈਸ਼ਲ ਆਈਸੋਲੇਸ਼ਨ ਵਾਰਡ ਅਤੇ 10 ਬਿਸਤਰਿਆਂ ਦਾ ਆਈ.ਸੀ.ਯੂ ਵੈਂਟੀਲੇਟਰ ਸਮੇਤ ਕਰੋਨਾ ਪੀੜ੍ਹਤ ਮਰੀਜ਼ਾਂ ਲਈ ਉਪਲੱਬਧ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …