ਫਰੀਦਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੇ
ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲੇ ਅੰਦਰ ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿੱਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਸਥਾਪਿਤ ਫਲੂ ਕਾਰਨਰ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦਾ ਇਕਾਂਤਵਾਸ ਸੈਂਟਰਾਂ ਵਿੱਚ ਮੈਡੀਕਲ ਸਕਰੀਨਿੰਗ ਅਤੇ ਕੋਵਿਡ-19 ਦੇ ਸੈਂਪਲ ਲੈਣ ਦਾ ਕੰਮ ਚੱਲ ਰਿਹਾ ਹੈ।
ਸਿਵਲ ਸਰਜਨ ਫਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਇਹਨਾਂ ਸੈਂਪਲਾਂ ਵਿੱਚੋਂ ਹਜ਼ੂਰ ਸਾਹਿਬ ਤੋਂ ਫਰੀਦਕੋਟ ਪਹੁੰਚੇ 130 ਸ਼ਰਧਾਲੂਆਂ ‘ਚੋਂ 1 ਹੋਰ ਔਰਤ ਦੀ ਰਿਪੋਰਟ ਪਾਜ਼ਿਟਵ ਆਈ ਹੈ।ਜਿਸ ਨਾਲ ਪਾਜ਼ੇਟਿਵ ਕੇਸਾਂ ਦੀ ਗਿਣਤੀ 38 ਹੋ ਗਈ ਹੈ, 71 ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਹੈ ਅਤੇ 21 ਸ਼ਰਧਾਲੁਆਂ ਦੀ ਰਿਪੋਰਟ ਅਜੇ ਪੈਂਡਿਗ ਹੈ।ਇਹਨਾਂ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਸਥਾਨਕ ਜੀ.ਜੀ.ਐਸ ਮੈਡੀਕਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ਼ ਲਈ ਦਾਖਲ ਕਰਵਾਇਆ ਗਿਆ ਹੈ।
ਹੁਣ ਜ਼ਿਲੇ ਫਰੀਦਕੋਟ ਦੇ ਕੁੱਲ ਕੋਰੋਨਾ ਪਾਜ਼ਟਿਵ ਐਕਟਿਵ ਕੇਸ 42 ਹਨ।ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ, ਸ਼ਰਧਾਲੂਆਂ, ਮਜ਼ਦੂਰਾਂ ਅਤੇ ਹੋਰ ਵਿਅਕਤੀਆਂ ਅਤੇ ਜ਼ਿਲੇ ਵਿੱਚ ਆਮ ਲੋਕਾਂ ਲਈ ਸਥਾਪਿਤ ਫਲੂ ਕਾਰਨਰ ਤੇ ਕੋਰੋਨਾ ਦੇ ਅੱਜ ਤੱਕ ਕੁੱਲ 2282 ਸੈਂਪਲ ਇਕੱਤਰ ਕਰ ਕੇ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਡਾ. ਰਜਿੰਦਰ ਨੇ ਦੱਸਿਆ ਕਿ ਸਰਕਾਰ ਦੇ ਉਪਰਾਲੇ ਸਦਕਾਂ ਹੁਣ ਸੈਂਪਲਿੰਗ ਦੇ ਨਤੀਜਿਆਂ ਵਿੱਚ ਤੇਜ਼ੀ ਲਿਆਉਣ ਲਈ ਪ੍ਰਾਈਵੇਟ ਲਾਲ ਪੈਥ ਲੈਬ ਨਾਲ ਸਮਝੌਤਾ ਕਰ ਲਿਆ ਗਿਆ ਹੈ।
ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਨੇ ਇਕਾਂਤਵਾਸ ਵਿੱਚ ਰਹਿ ਰਹੇ ਵਿਅਕਤੀਆਂ ਨੂੰ ਇੱਕ ਦੂਸਰੇ ਦਾ ਸਮਾਨ ਜਾਂ ਕੋਈ ਵਸਤੂ ਸ਼ੇਅਰ ਨਾ ਕਰਨ ਦੀ ਹਦਾਇਤ ਕੀਤੀ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media