Saturday, April 18, 2026

13 ਸਾਲਾ ਛੋਟੇ ਬੱਚੇ ਨੇ ਜਿੱਤੀ ਕੋਰੋਨਾ ਦੀ ਬਾਜ਼ੀ – ਸਿਵਲ ਸਰਜਨ

ਸਿਵਲ ਹਸਪਤਾਲ ਮਾਨਸਾ ਵਿਖੇ ਹੁਣ 14 ਕੋਰੋਨਾ ਪਾਜ਼ਟੀਵ ਮਰੀਜ਼ਾਂ ਦਾ ਚੱਲ ਰਿਹੈ ਇਲਾਜ

ਮਾਨਸਾ, 7 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਪਾਜ਼ਟਿਵ ਮਰੀਜ਼ਾਂ ਵਿੱਚੋਂ ਅੱਜ ਇਕ ਹੋਰ ਮਰੀਜ਼ ਦੀ Coronaਰਿਪੋਰਟ ਨੈਗੇਟਿਵ ਆਉਣ ’ਤੇ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ।
                ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਪਿਛਲੇ 29 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਕਰਵਾ ਰਹੇ ਕੋਰੋਨਾ ਪੀੜਤ ਬੁਢਲਾਡਾ ਨਿਵਾਸੀ 13 ਸਾਲਾ ਬੱਚੇ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਸਨੂੰ ਘਰ ਭੇਜ ਦਿੱਤਾ ਗਿਆ।
               ਉਨਾਂ ਦੱਸਿਆ ਕਿ ਛੱਤੀਸਗੜ੍ਹ ਤੋਂ ਆਏ ਵਿਅਕਤੀਆਂ ਦੇ ਸੈਂਪਲ ਪਾਜ਼ਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਇਸ ਕੋਰੋਨਾ ਮਰੀਜ ਦੇ 7 ਅਪ੍ਰੈਲ ਨੂੰ ਸੈਂਪਲ ਲਏ ਗਏ ਸਨ, ਜਿਸ ਤੋਂ ਬਾਅਦ 9 ਅਪ੍ਰੈਲ ਨੂੰ ਇਸਦਾ ਸੈਂਪਲ ਪਾਜੀਟਿਵ ਆਉਣ ’ਤੇ ਇਸ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤਾ ਗਿਆ ਸੀ।
                ਸਿਵਲ ਸਰਜਨ ਨੇ ਦੱਸਿਆ ਕਿ ਕੱਲ ਦੋ ਕੋਰੋਨਾ ਪਾਜੀਟਿਵ ਵਿਅਕਤੀ 24 ਸਾਲਾ ਪਿੰਡ ਬੁਰਜ ਰਾਠੀ ਅਤੇ 40 ਸਾਲਾ ਔਰਤ ਪਿੰਡ ਰਣਜੀਤਗੜ੍ਹ ਬਾਂਦਰਾ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕਰ ਦਿੱਤਾ ਗਿਆ ਹੈ।ਹੁਣ ਮਾਨਸਾ ਵਿੱਚ 14 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ, ਜਿੰਨ੍ਹਾ ਦਾ ਮਾਹਿਰ ਡਾਕਟਰਾਂ ਦੀ ਦੇਖ-ਰੇਖ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
                  ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਿਕਰਮ ਮੋਫਰ, ਡਾ. ਸੀਨੀਅਰ ਮੈਡੀਕਲ ਅਫ਼ਸਰ ਮਾਨਸਾ ਡਾ. ਅਸ਼ੋਕ ਕੁਮਾਰ, ਡਾ. ਸੁਨੀਲ ਬਾਂਸਲ, ਡਾ. ਪੰਕਜ ਗਰਗ ਅਤੇ ਸਟਾਫ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …