Thursday, August 13, 2026

ਸ਼ਰਾਬ ਦੀ ਗੁਰਦੁਆਰਿਆਂ ਤੋਂ ਅਨਾਊਂਸਮੈਂਟ ਦੇ ਹੁਕਮਾਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਸ਼ਰਾਬ ਸਬੰਧੀ ਗੁਰਦੁਆਰਾ ਸਾਹਿਬਾਨ ਤੋਂ ਅਨਾਊਂਸਮੈਂਟ SGPC Logoਕਰਵਾਉਣ ਦੇ ਜਾਰੀ ਕੀਤੇ ਗਏ ਹੁਕਮਾਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪਾਵਨ ਅਸਥਾਨ ਗੁਰਦੁਆਰਾ ਸਾਹਿਬਾਨ ਸੰਗਤਾਂ ਲਈ ਮੁਕੱਦਸ ਅਸਥਾਨ ਹਨ ਅਤੇ ਹੈਰਾਨੀ ਦੀ ਗੱਲ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ ਵੱਲੋਂ ਵਿਵਰਜਤ ਨਸ਼ਿਆਂ ਬਾਰੇ ਗੁਰਦੁਆਰਾ ਸਾਹਿਬਾਨ ਤੋਂ ਅਨਾਊਂਸਮੈਂਟ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਸਿੱਖ ਧਰਮ ਦਾ ਫਲਸਫਾ ਨਸ਼ਿਆਂ ਦੇ ਬਿਲਕੁਲ ਵਿਰੁੱਧ ਹੈ ਅਤੇ ਸਿੱਖ ਮਰਯਾਦਾ ਅਨੁਸਾਰ ਨਸ਼ਿਆਂ ਦਾ ਸੇਵਨ ਕਰਨ ਦੀ ਮਨਾਹੀ ਹੈ।ਡਿਪਟੀ ਕਮਿਸ਼ਨਰ ਦੇ ਹੁਕਮਾਂ ਕਾਰਨ ਸਿੱਖ ਸੰਗਤਾਂ ਨੂੰ ਭਾਰੀ ਮਾਨਸਿਕ ਠੇਸ ਵੱਜੀ ਹੈ, ਲਿਹਾਜ਼ਾ ਡੀ.ਸੀ ਦੀ ਜਵਾਬ ਤਲਬੀ ਹੋਣੀ ਚਾਹੀਦੀ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …