Saturday, August 15, 2026

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੰਗਤ ਵੱਲੋਂ 500 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਵੱਡੀ ਗਿਣਤੀ ‘ਚ ਕਣਕ ਸ੍ਰੀ ਦਰਬਾਰ PPNJ080520201ਸਾਹਿਬ ਵਿਖੇ ਪੁੱਜ ਰਹੀ ਹੈ। ਇਸੇ ਤਹਿਤ ਹੀ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ਵਿਚ ਸੰਗਤਾਂ ਵੱਲੋਂ ਇਕੱਤਰ ਕੀਤੀ 500 ਕੁਇੰਟਲ ਤੋਂ ਵੱਧ ਕਣਕ ਭੇਟਾ ਕੀਤੀ ਗਈ।ਕਣਕ ਲੈ ਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂ ਭੁਪਿੰਦਰ ਸਿੰਘ ਸਾਹੂ ਤੇ ਹੋਰਨਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਤੇ ਵਧੀਕ ਮੈਨੇਜਰ ਸੁਖਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਵੀ ਮੌਜੂਦ ਸਨ।ਭਾਈ ਮਹਿਤਾ ਨੇ ਕਿਹਾ ਕਿ ਗੁਰੂ ਕਾ ਲੰਗਰ ਸੰਗਤਾਂ ਦੇ ਸਹਿਯੋਗ ਨਾਲ ਹੀ ਚਲਦਾ ਹੈ ਅਤੇ ਗੁਰੂ ਘਰ ਲਈ ਰਸਦਾਂ ਭੇਜਣ ਵਾਸਤੇ ਸ਼ਰਧਾਲੂਆਂ ਵਿਚ ਵੱਡਾ ਉਤਸ਼ਾਹ ਹੈ।ਇਸੇ ਦੌਰਾਨ ਅੱਜ ਹਲਕਾ ਭੁਲੱਥ ਅਤੇ ਹੁਸ਼ਿਆਰਪੁਰ ਦੀਆਂ ਸੰਗਤਾਂ ਵੱਲੋਂ ਵੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਭੇਜੀ ਗਈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …