ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਹੁਕਮ ਜਾਰੀ ਕੀਤੇ ਹਨ ਕਿ ਵਾਰਡ ਨੰ: 12 ਦੇ ਮੁਹੱਲਾ
ਈਦਗਾਹ, ਸੁਜਾਨਪੁਰ (ਸ਼ਹਿਰੀ) ਤਹਿਸੀਲ ਤੇ ਜਿਲ੍ਹਾ ਪਠਾਨਕੋਟ ਅਤੇ ਵਾਰਡ ਨੰਬਰ 8 ਦੇ ਮੁਹੱਲਾ ਜਲਾਖੜੀ (ਕਬੀਰ ਨਗਰ) ‘ਚ ਕੋਰੋਨਾ ਪਾਜ਼ਟਿਵ ਮਰੀਜ਼ ਪਾਏ ਗਏ ਹਨ।ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੋਵਿਡ-19 ਦੇ ਜਾਨਲੇਵਾ ਪ੍ਰਭਾਵ ਤੋਂ ਬਚਣ ਲਈ ਲਗਾਏ ਗਏ ਕਰਵਿਊ ‘ਚ ਦਫਤਰ ਵਲੋਂ ਜਾਰੀ ਕੀਤੀਆਂ ਗਈਆਂ ਛੋਟਾਂ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ।ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਛੋਟ ਨਹੀਂ ਹੋਵੇਗੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media