ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸਾਂ ਤੋਂ ਬਾਅਦ ਜਿਲ੍ਹਾ ਪ੍ਰਸਾਸਨ ਵੱਲੋਂ ਕੋਟਾ ਵਿਖੇ ਪੜ ਰਹੇ ਜਿਲ੍ਹਾ ਪਠਾਨਕੋਟ ਵਿੱਚ
ਵਾਪਿਸ ਆਉਣ ‘ਤੇ ਸ੍ਰੀ ਸਾਂਈ ਕਾਲਜ ਬੰਧਾਨੀ ਵਿਖੇ ਇਕਾਂਤਵਾਸ ਕੀਤੇ ਵਿਦਿਆਰਥੀਆਂ ਨੂੰ ਉਨਾਂ ਘਰ੍ਹਾਂ ਲਈ ਰਵਾਨਾਂ ਕਰ ਦਿੱਤਾ ਗਿਆ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਹਰੇਕ ਵਿਦਿਆਰਥੀ ਜਿਨ੍ਹਾਂ ਨੂੰ ਅੱਜ ਘਰ ਭੇਜਿਆ ਜਾ ਰਿਹਾ ਹੈ ਇਹ ਵਿਦਿਆਰਥੀ ਆਪਣੇ ਘਰ੍ਹਾਂ ਅੰਦਰ ਵੀ 14 ਦਿਨ ਕੋਰਿਨਟਾਈਨ ਰਹਿਣਗੇ ਅਤੇ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਗੇ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨਾਂ ਦੋਰਾਨ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਕੋਟਾ ਤੋਂ ਆਏ 10 ਲੜਕੇ ਅਤੇ 8 ਲੜਕੀਆਂ ਨੂੰ ਸ੍ਰੀ ਸਾਂਈ ਕਾਲਜ ਬੰਧਾਨੀ ਦੇ ਗਰਲਜ਼ ਹੋਸਟਲ ਵਿੱਚ ਇਕਾਂਤਵਾਸ ਕਰਕੇ ਉਨਾਂ ਦੀ ਕੋਰਨਾ ਸੈਂਪਲਿੰਗ ਕਰਵਾਈ ਗਈ ਸੀ, ਜੋ ਨੇਗੇਟਿਵ ਆਈ ਹੈ।ਵਿਦਿਆਰਥੀਆਂ ਨੇ ਕਿਹਾ ਕਿ ਜਿਸ ਸਮੇਂ ਦੋਰਾਨ ਇਨ੍ਹਾਂ ਨੂੰ ਹੋਸਟਲ ਵਿੱਚ ਕੋਰਿਨਟਾਈਨ ਕੀਤਾ ਗਿਆ ਸੀ ਉਸ ਸਮੇਂ ਦੋਰਾਨ ਜਿਲ੍ਹਾ ਪ੍ਰਸਾਸਨ ਵੱਲੋਂ ਉਨ੍ਹਾਂ ਦੀ ਦੇਖਭਾਲ ਬਹੁਤ ਹੀ ਵਧੀਆ ਢੰਗ ਨਾਲ ਕੀਤੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media