Saturday, June 27, 2026

ਸੁਲਤਾਨਪੁਰ ਲੋਧੀ ਦੇ ਵੇਰਕਾ ਚਿਲਿੰਗ ਪਲਾਂਟ ਦਾ ਲਿਆ ਜਾਇਜ਼ਾ – ਚੇਅਰਮੈਨ ਕੈਪਟਨ ਹਰਮਿੰਦਰ ਸਿੰਘ

ਸੁਲਤਾਨਪੁਰ ਲੋਧੀ (ਕਪੂਰਥਲਾ), 8 ਮਈ (ਪੰਜਾਬ ਪੋਸਟ ਬਿਊਰੋ) – ਚੇਅਰਮੈਨ ਮਿਲਕਫੈਡ ਪੰਜਾਬ ਕੈਪਟਨ ਹਰਮਿੰਦਰ ਸਿੰਘ ਵੱਲੋਂ ਅੱਜ ਚਿਲਿੰਗ ਪਲਾਂਟ ਵੇਰਕਾ PPNJ0805202008ਡੇਅਰੀ ਸੁਲਤਾਨਪੁਰ ਲੋਧੀ ਦਾ ਦੌਰਾ ਕਰਕੇ ਉਥੇ ਕੋਵਿਡ-19 ਮਹਾਂਮਾਰੀ ਅਤੇ ਲਾਕਡਾੳੂਨ ਦੌਰਾਨ ਦੁੱਧ ਉਤਪਾਦਕਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਪਲਾਂਟ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਔਖੀ ਘੜੀ ਵਿਚ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ।ਇਸ ਦੇ ਨਾਲ ਹੀ ਉਨ੍ਹਾਂ ਮੌਜੂਦਾ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਕੋਵਿਡ-19 ਤੋਂ ਬਚਾਅ ਲਈ ਦੁੱਧ ਇਕੱਤਰ ਕਰਨ ਦੀ ਪ੍ਰਕਿਰਿਆ ਦੌਰਾਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਅਤੇ ਸਿਹਤ ਸੁਰੱਖਿਆ ਉਪਾਅ ਯਕੀਨੀ ਬਣਾਉਣ ਦੀ ਤਾਕੀਦ ਕੀਤੀ।ਉਨ੍ਹਾਂ ਕਿਹਾ ਕਿ ਇਸ ਦੌਰਾਨ ਸੋਸ਼ਲ ਡਿਸਟੈਂਸਿੰਗ, ਸਾਫ਼-ਸਫ਼ਾਈ ਅਤੇ ਹੋਰਨਾਂ ਸਾਵਧਾਨੀਆਂ ਦਾ ਖਾਸ ਖਿਆਲ ਰੱਖਿਆ ਜਾਵੇ।ਉਨ੍ਹਾਂ ਵੇਰਕਾ ਦੀ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ, ਜਿਸ ਵੱਲੋਂ ਲਾਕਡਾੳੂਨ ਅਤੇ ਮਹਾਂਮਾਰੀ ਦੀ ਇਸ ਔਖੀ ਘੜੀ ਵਿਚ ਦਲੇਰੀ ਨਾਲ ਇਕ ਯੋਧੇ ਦੀ ਤਰ੍ਹਾਂ ਕੰਮ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿਚੋਂ ਦੁੱਧ ਦੀਆਂ ਸੁਸਾਇਟੀਆਂ ਕੋਲੋਂ ਕਿਸਾਨਾਂ ਦਾ ਦੁੱਧ ਨਿਰੰਤਰ ਚੁੱਕਿਆ ਅਤੇ ਘਰ-ਘਰ ਪਹੁੰਚਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਵੇਰਕਾ ਵੱਲੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨੂੰ ਦੁੱਧ ਅਤੇ ਦੁੱਧ ਪਦਾਰਥਾਂ ਦੀ ਨਿਰੰਤਰ ਸਪਲਾਈ ਕੀਤੀ ਜਾ ਰਹੀ ਹੈ।
              ਚੇਅਰਮੈਨ ਕੈਪਟਨ ਹਰਮਿੰਦਰ ਸਿੰਘ, ਜਿਨ੍ਹਾਂ ਦਾ ਸੁਲਤਾਨਪੁਰ ਲੋਧੀ ਆਪਣਾ ਨਗਰ ਹੈ, ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਇਸ ਮੁਸ਼ਕਲ ਘੜੀ ਪੰਜਾਬ ਦੀ ਕਿਸਾਨੀ, ਜੋ ਕਿ ਲਗਭਗ 25 ਫੀਸਦੀ ਡੇਅਰੀ ਵਪਾਰ ਨਾਲ ਸਬੰਧਤ ਹੈ, ਦਾ ਨੁਕਸਾਨ ਨਾ ਹੋਵੇ। ਇਸੇ ਲਈ ਮਿਲਕਫੈਡ ਵੱਲੋਂ ਪਹਿਲਾਂ ਦੇ ਮੁਕਾਬਲੇ ਵੱਧ ਦੁੱਧ ਚੁੱਕਿਆ ਜਾ ਰਿਹਾ ਹੈ।ਇਸ ਤਹਿਤ ਮਿਲਕਫੈੱਡ ਦੀਆਂ ਸੁਸਾਇਟੀਆਂ ਪੰਜਾਬ ਦੇ ਕਿਸਾਨਾਂ ਦਾ ਦੁੱਧ ਇਕੱਠਾ ਕਰਕੇ ਉਨ੍ਹਾਂ ਨੂੰ ਬਣਦੀ ਪੂਰੀ ਕੀਮਤ ਦੇ ਕੇ ਦੁੱਧ ਚੁੱਕ ਰਹੀਆਂ ਹਨ। ਇਸ ਮੌਕੇ ਚਿਲਿੰਗ ਪਲਾਂਟ ਵੇਰਕਾ ਡੇਅਰੀ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਏਰੀਏ ਵਿਚੋਂ ਵੇਰਕਾ ਵੱਲੋਂ ਰੋਜ਼ਾਨਾ 42 ਹਜ਼ਾਰ ਲੀਟਰ ਦੁੱਧ ਇਕੱਤਰ ਕੀਤਾ ਜਾ ਰਿਹਾ ਹੈ, ਜਿਸ ਵਿਚੋਂ ਚਿਲਿੰਗ ਪਲਾਂਟ ਵੱਲੋਂ 14 ਹਜ਼ਾਰ ਲੀਟਰ ਅਤੇ 18 ਬਲਕ ਮਿਲਕ ਕੂਲਰਾਂ (ਬੀ.ਐਮ.ਸੀ) ਵੱਲੋਂ 30 ਹਜ਼ਾਰ 600 ਦੁੱਧ ਲੀਟਰ ਇਕੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੇਰਕਾ ਨਾਲ ਇਥੇ 134 ਸੁਸਾਇਟੀਆਂ ਅਤੇ 17 ਡੇਅਰੀ ਫਾਰਮਰ ਜੁੜੇ ਹੋਏ ਹਨ।ਜਨਰਲ ਮੈਨੇਜਰ ਵੇਰਕਾ ਡੇਅਰੀ ਜਲੰਧਰ ਰੁਪਿੰਦਰ ਸਿੰਘ ਸੇਖੋਂ ਅਤੇ ਮੈਨੇਜਰ ਖ਼ਰੀਦ ਸੁਰਜੀਤ ਸਿੰਘ, ਵਰੁਣ ਚੱਢਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …