Saturday, June 27, 2026

ਦੁਕਾਨਾਂ ਤੇ ਸ਼ਰਾਬ ਦੇ ਠੇਕੇ ਸਵੇਰੇ 7.00 ਤੋਂ ਸ਼ਾਮ 3.00 ਵਜੇ ਤੱਕ ਖੋਲ੍ਹਣ ਦੇ ਹੁਕਮ ਜਾਰੀ

ਫੂਡ ਐਂਡ ਬੈਵਰਜ਼ ਆਊਟਲੈਟ, ਰੈਸਟੋਰੈਂਟਾਂ ਤੇ ਢਾਬਿਆਂ ਤੋਂ ਹੋਵੇਗੀ ਕੇਵਲ ਹੋਮ ਡਿਲੀਵਰੀ

ਕਪੂਰਥਲਾ, 8 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਗ੍ਰਹਿ ਮਾਮਲੇ ‘ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ Deepti Uppal Dc6 ਮਈ 2020 ਨੂੰ ਜਾਰੀ ਹਦਾਇਤਾਂ ਦੀ ਪਾਲਣਾ ਅਤੇ 4 ਮਈ 2020 ਨੂੰ ਜਾਰੀ ਕੀਤੇ ਆਪਣੇ ਹੁਕਮਾਂ ਦੀ ਲਗਾਤਾਰਤਾ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਵਿਚ ਦੁਕਾਨਾਂ ਅਤੇ ਸ਼ਰਾਬ ਦੇ ਠੇਕੇ 7 ਮਈ 2020 ਤੋਂ ਸਵੇਰੇ 7.00 ਵਜੇ ਤੋਂ ਸ਼ਾਮ 3.00 ਵਜੇ ਤੱਕ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਲਾਇਸੰਸੀਆਂ ਵੱਲੋਂ ਸ਼ਰਾਬ ਦੀ ਹੋਮ ਡਿਲੀਵਰੀ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਕੀਤੀ ਜਾ ਸਕੇਗੀ। ਇਸ ਤੋਂ ਇਲਾਵਾ ਫੂਡ ਐਂਡ ਬੈਵਰਜ਼ ਆਊਟਲੈਟਸ (ਐਫ.ਬੀ.ਓ), ਜਿਨ੍ਹਾਂ ਵਿਚ ਰੈਸਟੋਰੈਂਟ ਅਤੇ ਢਾਬੇ ਵੀ ਸ਼ਾਮਿਲ ਹਨ, ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਮ ਡਿਲੀਵਰੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।ਜਦਕਿ ਇਨ੍ਹਾਂ ਨੂੰ ਸਿਟ-ਇਨ-ਡਾਇਨਿੰਗ ਜਾਂ ਟੇਕ ਅਵੇ ਦੀ ਆਗਿਆ ਨਹੀਂ ਹੋਵੇਗੀ। ਐਫ.ਬੀ.ਓ ਦੇ ਸੰਚਾਲਕ ਗਾਹਕਾਂ ਲਈ ਆਪਣੇ ਆੳੂਟਲੈਟਸ ਦੇ ਸ਼ਟਰ ਬੰਦ ਰੱਖਣੇ ਯਕੀਨੀ ਬਣਾਉਣਗੇ।
              ਇਸ ਤੋਂ ਇਲਾਵਾ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੀਆਂ ਕਿਚਨ ਬਕਾਇਦਾ ਸਾਫ਼ ਅਤੇ ਸੈਨੀਟਾਈਜ਼ਡ ਹੋਣ।ਇਸੇ ਤਰ੍ਹਾਂ ਉਥੋਂ ਦੇ ਵਰਕਰਾਂ ਵੱਲੋਂ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ/ਹੁਕਮਾਂ ਅਨੁਸਾਰ ਸਾਫ਼-ਸਫ਼ਾਈ, ਸਮਾਜਿਕ ਦੂਰੀ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।ਐਫ.ਬੀ.ਓ ਨੂੰ ਹੋਮ ਡਿਲੀਵਰੀ ਲਈ ਸਹਾਇਕ ਕਮਿਸ਼ਨਰ (ਫੂਡ ਸੇਫਟੀ) ਕਪੂਰਥਲਾ ਤੋਂ ਪ੍ਰਵਾਨਗੀ ਲੈਣੀ ਹੋਵੇਗੀ, ਜਿਨ੍ਹਾਂ ਵੱਲੋਂ ਐਫ.ਓ.ਬੀ ਆੳੂਟਲੈਟਸ ਦੀ ਕਿਚਨ ਸਮੇਤ ਜਾਂਚ ਤੋਂ ਬਾਅਦ ਤੋਂ ਬਾਅਦ ਹੀ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਮੇਂ-ਸਮੇਂ ’ਤੇ ਉਨ੍ਹਾਂ ਦੀ ਰੁਟੀਨ ਚੈਕਿੰਗ ਕੀਤੀ ਜਾਵੇਗੀ।ਇਸ ਸਬੰਧੀ ਬਾਕੀ ਦਿਸ਼ਾ-ਨਿਰਦੇਸ਼ 4 ਮਈ 2020 ਨੂੰ ਜਾਰੀ ਹੁਕਮਾਂ ਵਾਲੇ ਹੀ ਰਹਿਣਗੇ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …