Tuesday, July 28, 2026

ਕੋਰੋਨਾ ਵਾਇਰਸ ਕਾਰਨ ਜਿਲ੍ਹੇ ਵਿੱਚ ਤੀਜੀ ਮੌਤ – ਡੀ.ਸੀ

ਜ਼ੀਰਕਪੁਰ ਦੇ 74 ਸਾਲਾ ਵਿਅਕਤੀ ਦੀ ਮੌਤ ਤੋਂ ਬਾਅਦ ਰਿਪੋਰਟ ਆਈ ਪਾਜ਼ਟਿਵ

ਐਸ.ਏ.ਐਸ ਨਗਰ, 8 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿਚ ਅੱਜ ਕੋਰੋਨਾ ਵਾਇਰਸ ਕਾਰਨ ਤੀਜੀ ਮੌਤ ਹੋਈ। ਜ਼ੀਰਕਪੁਰ ਨਿਵਾਸੀ ਇਕ 74 ਸਾਲਾ Corona Virusਵਿਅਕਤੀ ਦੀ ਪੰਚਕੁਲਾ ਦੇ ਇਕ ਹਸਪਤਾਲ ਵਿੱਚ ਇਲਾਜ਼ ਦੌਰਾਨ ਮੌਤ ਹੋ ਗਈ।
                  ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮ੍ਰਿਤਕ ਦੇ ਨਮੂਨੇ ਪਹਿਲਾਂ ਲਏ ਗਏ ਸਨ ਅਤੇ ਉਸ ਦੀ ਮੌਤ ਤੋਂ ਬਾਅਦ ਰਿਪੋਰਟ ਪ੍ਰਾਪਤ ਕੀਤੀ ਗੲ ਜੋ ਪਾਜ਼ਟਿਵ ਨਿਕਲੀ ਹੈ।
                ਇਸੇ ਦੌਰਾਨ ਤਿੰਨ ਵਿਅਕਤੀਆਂ ਨੂੰ ਠੀਕ ਹੋਣ ‘ਤੇ ਅੱਜ ਗਿਆਨ ਸਾਗਰ ਹਸਪਤਾਲ ਤੋਂ ਛੱਟੀ ਦੇ ਦਿੱਤੀ ਗਈ।ਸਾਰੇ ਪਿੰਡ ਜਵਾਹਰਪੁਰ ਨਾਲ ਸਬੰਧਤ ਹਨ।ਇਸ ਵੇਲੇ ਜਿਲ੍ਹੇ ਵਿਚ ਕੁੱਲ ਪਾਜ਼ਟਿਵ ਮਾਮਲਿਆਂ ਦੀ ਗਿਣਤੀ 98 ਹੈ। ਐਕਟਿਵ ਮਾਮਲਿਆਂ ਦੀ ਗਿਣਤੀ 43 ਹੈ ਅਤੇ 52 ਵਿਅਕਤੀ ਠੀਕ ਹੋ ਗਏ ਹਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …