Wednesday, September 23, 2026

ਇੰਗਲੈਂਡ ਦੇ ਐਮ.ਪੀ ਤਨਮਨਜੀਤ ਸਿੰਘ ਢੇਸੀ ਨੇ ਲੌਂਗੋਵਾਲ ਨਾਲ ਕੀਤਾ ਦੁੱਖ ਸਾਂਝਾ

ਪਾਕਿਸਤਾਨ ਦੇ ਸਿੱਖ ਆਗੂਆਂ ਨੇ ਵੀ ਪ੍ਰਗਟਾਈ ਹਮਦਰਦੀ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਕਾਲ Tanman S Dhesiਚਲਾਣੇ ’ਤੇ ਇੰਗਲੈਂਡ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੂੰ ਭੇਜੇ ਆਪਣੇ ਸ਼ੋਕ ਸੰਦੇਸ਼ ਵਿਚ ਐਮ.ਪੀ ਸ. ਢੇਸੀ ਨੇ ਕਿਹਾ ਕਿ ਤੁਹਾਡੇ ਪਰਿਵਾਰ ਲਈ ਇਹ ਇਕ ਵੱਡਾ ਸਦਮਾ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।ਇਸੇ ਦੌਰਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਸਕੱਤਰ ਅਮੀਰ ਸਿੰਘ, ਪਾਕਿਸਤਾਨ ਦੇ ਸਿੱਖ ਆਗੂ ਰਮੇਸ਼ ਸਿੰਘ ਅਰੋੜਾ ਅਤੇ ਮਹਿੰਦਰਪਾਲ ਸਿੰਘ (ਦੋਵੇਂ ਪਾਰਲੀਮਾਨੀ ਸਕੱਤਰ), ਬਿਸ਼ਨ ਸਿੰਘ, ਬਾਬਾ ਅਮਰਜੀਤ ਸਿੰਘ ਪਿਸ਼ਾਵਰ ਤੇ ਬਾਬਾ ਗੁਰਪਾਲ ਸਿੰਘ ਤੇ ਹੋਰਾਂ ਨੇ ਵੀ ਗੋਬਿੰਦ ਸਿੰਘ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …