Wednesday, September 23, 2026

ਔਰੰਗਾਬਾਦ ਰੇਲ ਹਾਦਸੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪੀਤ ਸਿੰਘ) – ਔਰੰਗਾਬਾਦ ਰੇਲ ਹਾਦਸੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਕਮੇਟੀ ਦੇ ਮੁੱਖ SGPC Logoਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਹਾਦਸੇ ਦੌਰਾਨ ਮਾਰੇ ਗਏ ਪ੍ਰਵਾਸੀ ਪਰਿਵਾਰਾਂ ਨਾਲ ਸ਼੍ਰੋਮਣੀ ਕਮੇਟੀ ਨੂੰ ਹਮਦਰਦੀ ਹੈ। ਕੋਰੋਨਾਵਾਇਰਸ ਮਹਾਂਮਹਾਰੀ ਦੌਰਾਨ ਆਪਣੇ ਸੂਬਿਆਂ ਨੂੰ ਜਾ ਰਹੇ ਪ੍ਰਵਾਸੀ ਮਜਦੂਰਾਂ ਨਾਲ ਵਾਪਰੇ ਇਸ ਹਾਦਸੇ ਕਾਰਨ ਉਨ੍ਹਾਂ ਦੇ ਪਰਿਵਾਰਾਂ ’ਤੇ ਦੁਖਾਂ ਦਾ ਪਹਾੜ ਡਿੱਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਦੀ ਮਦਦ ਕਰਨੀ ਚਾਹੀਦੀ ਹੈ।ਉਨਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਖਾਪਟਨਮ ਦੇ ਰਸਾਇਣਕ ਕਾਰਖਾਨੇ ‘ਚ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ’ਤੇ ਵੀ ਦੁੱਖ ਪ੍ਰਗਟਾਇਆ ਗਿਆ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …