ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪੀਤ ਸਿੰਘ) – ਬਰਤਾਨੀਆਂ ਦੀ ਸੰਸਦ ਵੱਲੋਂ ਜਨਗਨਣਾ 2021 ਲਈ ਤਿਆਰ ਕੀਤੇ ਖਰੜੇ ਵਿਚ ਸਿੱਖ ਕੌਮ ਲਈ ਵੱਖਰਾ
ਖਾਨਾ ਨਾ ਰੱਖਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਦਭਾਗਾ ਕਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦੋ ਦਹਾਕਿਆਂ ਤੋਂ ਸਿੱਖਾਂ ਦੀ ਵੱਖਰੀ ਗਿਣਤੀ ਨੂੰ ਲੈ ਕੇ ਸੰਘਰਸ਼ ਕਰ ਰਹੇ ਸਿੱਖਾਂ ਦੀ ਮੰਗ ਨੂੰ ਸੰਸਦ ਵੱਲੋਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ।ਜਨਗਣਨਾ 2021 ਲਈ ਪ੍ਰਵਾਨ ਕੀਤੇ ਗਏ ਖਰੜੇ ਵਿਚ ਸਿੱਖਾਂ ਨੂੰ ਮੁੜ ਵੱਖਰੀ ਨਸਲ ਦੇ ਤੌਰ ’ਤੇ ਨਹੀਂ ਮੰਨਿਆ ਗਿਆ।
ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਪੂਰੀ ਦੁਨੀਆਂ ਅੰਦਰ ਸਿੱਖਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਬਰਤਾਨੀਆ ‘ਚ ਵੀ ਸਿੱਖ ਦਿਹਾਕਿਆਂ ਤੋਂ ਦੇਸ਼ ਦੇ ਵਿਕਾਸ ਲਈ ਯੋਗਦਾਨ ਪਾ ਰਹੇ ਹਨ।ਫ਼ੌਜ ਅਤੇ ਪੇਸ਼ੇਵਰ ਕਿੱਤਿਆਂ ਵਿਚ ਸਿੱਖਾਂ ਦੀ ਅਹਿਮ ਭੂਮਿਕਾ ਰਹੀ ਹੈ।ਵਿਸ਼ਵ ਜੰਗ ਵਿਚ ਵੀ ਸਿੱਖਾਂ ਦੀਆਂ ਅਨੇਕਾਂ ਕੁਰਬਾਨੀਆਂ ਹਨ। ਸਿੱਖ ਧਰਮ ਨੂੰ ਖਾਸ ਤੌਰ ’ਤੇ ਨਜ਼ਰਅੰਦਾਜ਼ ਕਰਨਾ ਮੰਦਭਾਗਾ ਹੈ।
ਉਨ੍ਹਾਂ ਕਿਹਾ ਕਿ ਬਿਨਾ ਸ਼ੱਕ ਬਰਤਾਨੀਆਂ ਦੇ ਸਿੱਖ ਆਗੂਆਂ ਜਿਨ੍ਹਾਂ ਵਿਚ ਤਨਮਨਜੀਤ ਸਿੰਘ ਢੇਸੀ ਤੇ ਬੀਬੀ ਪ੍ਰੀਤ ਕੌਰ ਗਿੱਲ ਨੇ ਇਸ ਮਾਮਲੇ ਨੂੰ ਸੰਸਦ ਵਿਚ ਉਭਾਰਿਆ, ਪਰੰਤੂ ਫਿਰ ਵੀ ਸਿੱਖਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media