Wednesday, September 23, 2026

ਸ੍ਰੀ ਦਰਬਾਰ ਸਾਹਿਬ ਵਿਖੇ ਹਲਕਾ ਭੁਲੱਥ ਦੀਆਂ ਸੰਗਤਾਂ ਵੱਲੋਂ 914 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਰਾਮਦਾਸ ਜੀ ਲਈ ਹਲਕਾ ਭੁਲੱਥ ਦੀਆਂ ਸੰਗਤਾਂ ਵੱਲੋਂ PPNJ0905202004

914 ਕੁਇੰਟਲ ਕਣਕ ਭੇਜੀ ਗਈ ਹੈ।ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਣਾ ਨਾਲ ਸਮੁੱਚੇ ਹਲਕੇ ਦੀਆਂ ਸੰਗਤਾਂ ਵੱਲੋਂ ਇਕੱਤਰ ਕੀਤੀ ਗਈ ਹੈ।ਇਸ ਤੋਂ ਇਲਾਵਾ ਹਲਕੇ ਦੀਆਂ ਸੰਗਤਾਂ ਵੱਲੋਂ 52 ਹਜ਼ਾਰ 850 ਰੁਪਏ ਨਗਦ ਰਾਸ਼ੀ ਵੀ ਭੇਟਾ ਕੀਤੀ ਗਈ।ਹਲਕਾ ਭੁਲੱਥ ਤੋਂ ਕਣਕ ਲੈ ਕੇ ਪੁੱਜੇ ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਮੁਖਤਾਰ ਸਿੰਘ, ਤੇਜਿੰਦਰ ਸਿੰਘ ਪੱਡਾ ਮੀਤ ਸਕੱਤਰ ਅਤੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਸਨਮਾਨਿਤ ਕੀਤਾ।
ਇਸ ਮੌਕੇ ਸਤਿੰਦਰ ਸਿੰਘ ਬਾਜਵਾ, ਗੁਰਪ੍ਰੀਤ ਸਿੰਘ, ਰਮਨਦੀਪ ਸਿੰਘ ਆਦਿ ਮੌਜੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …