Wednesday, September 23, 2026

ਹਲਕਾ ਪੱਟੀ ਦੀਆਂ ਸੰਗਤਾਂ ਵੱਲੋਂ ਵੀ 225 ਕੁਇੰਟਲ ਕਣਕ ਸ੍ਰੀ ਦਰਬਾਰ ਸਾਹਿਬ ਵਿਖੇ ਭੇਟ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਅਗਵਾਈ ਵਿਚ ਹਲਕਾ ਪੱਟੀ ਦੀਆਂ ਸੰਗਤਾਂ ਵੱਲੋਂ PPNJ0905202003ਵੀ 225 ਕੁਇੰਟਲ ਕਣਕ ਸ੍ਰੀ ਦਰਬਾਰ ਸਾਹਿਬ ਵਿਖੇ ਚੜ੍ਹਾਈ ਗਈ।ਹਲਕਾ ਪੱਟੀ ਵੱਲੋਂ ਇਸ ਕਣਕ ਦੀ ਸੇਵਾ ਸੁਰਜੀਤ ਸਿੰਘ, ਨਿਰਮਲ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਕਰਵਾਈ।ਪੱਟੀ ਤੋਂ ਕਣਕ ਲੈ ਕੇ ਪੁੱਜੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਵੱਲੋਂ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਮੁਖਤਾਰ ਸਿੰਘ, ਤੇਜਿੰਦਰ ਸਿੰਘ ਪੱਡਾ ਮੀਤ ਸਕੱਤਰ ਅਤੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਸਨਮਾਨਿਤ ਕੀਤਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …