ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੋਵਲ ਕੋਰੋਨਾਵਾਇਰਸ ਦੇ ਉਭਰਦੇ ਹਾਲਾਤ ਦੇ ਮੱਦੇਨਜ਼ਰ ਵੱਖ-ਵੱਖ ਹਸਪਤਾਲਾਂ
ਵਿੱਚ ਜ਼ਿਲ੍ਹੇ ਦੇ ਲੋਕਾਂ ਦੀ ਸੇਵਾ ਕਰਨ ਵਾਸਤੇ ਕੁਆਲੀਫਾਈਡ ਐਮ.ਬੀ.ਬੀ.ਐਸ ਡਾਕਟਰਾਂ ਨੂੰ ਸਵੈ ਇੱਛੁਕ ਸੇਵਾ ਕਰਨ ਲਈ ਪੇਸ਼ਕਸ਼ ਦਿੱਤੀ ਗਈ ਹੈ।ਇਸ ਵਾਸਤੇ ਚੁਣੇ ਜਾਣ ਵਾਲੇ ਡਾਕਟਰਾਂ ਨੂੰ ਪ੍ਰਤੀ ਦਿਨ ਦੇ ਹਿਸਾਬ ਨਾਲ ਸੇਵਾਫਲ ਵੀ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਘਨਸ਼ਅਿਾਮ ਥੋਰੀ ਨੇ ਦੱਸਿਆ ਕਿ ਜਿਹੜੇ ਐਮ.ਬੀ.ਬੀ.ਐਸ ਡਾਕਟਰ ਵਲੰਟੀਅਰ ਤੌਰ `ਤੇ ਨੋਵਲ ਕੋਰੋਨਾਵਾਇਰਸ ਦੀ ਮੁਸ਼ਕਲ ਦੌਰਾਨ ਸਵੈ ਇੱਛੁਕ ਸੇਵਾ ਕਰਨਾ ਚਾਹੁੰਦੇ ਹਨ ਉਹ ਇਸ ਵਾਸਤੇ ਦੇਵ ਦਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਦੇ ਮੋਬਾਈਲ ਨੰਬਰ 8427558983 ਜਾਂ ਨਿਰਮਲ ਸਿੰਘ, ਕਲਰਕ, ਡੀ.ਸੀ ਦਫ਼ਤਰ ਦੇ ਮੋਬਾਈਲ ਨੰਬਰ 9463562313 ‘ਤੇ ਸੰਪਰਕ ਕਰਕੇ ਜਾਂ ਵਟਸਐਪ ਕਰਕੇ ਅਪਲਾਈ ਕਰ ਸਕਦੇ ਹਨ।ਥੋਰੀ ਨੇ ਦੱਸਿਆ ਕਿ ਇਸ ਵਾਸਤੇ ਐਮ.ਬੀ.ਬੀ.ਐਸ ਡਾਕਟਰ ਨੂੰ 3500/- ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਸੇਵਾ ਫਲ ਦਿੱਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media