Thursday, May 29, 2025
Breaking News

ਮਹਿਲਾ ਸਸ਼ਕਤੀਕਰਨ ਸਕੀਮ ਤਹਿਤ ਔਰਤਾਂ ਨੂੰ ਡੇਅਰੀ ਯੂਨਿਟ ਸਥਾਪਿਤ ‘ਤੇ 50% ਸਬਸਿਡੀ – ਬਰਾੜ

ਫਾਜਿਲਕਾ ਜਿਲ੍ਹੇ ਵਿਚ 1120 ਏਕੜ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ

PPN10101408

ਫਾਜਿਲਕਾ 10 ਅਕਤੂਬਰ (ਵਨੀਤ ਅਰੋੜਾ) – ਜਿਲ੍ਹਾ ਖੇਤੀਬਾੜੀ ਉਪਜਾਉ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਉਪਜਾਉ ਕਮੇਟੀ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਖੇਤੀਬਾੜੀ, ਬਾਗਬਾਨੀ, ਡੇਅਰੀ ਵਿਭਾਗ, ਮੱਛੀ ਪਾਲਣ, ਪਸ਼ੂ ਪਾਲਣ, ਸਹਿਕਾਰਤਾ ਵਿਭਾਗ ਆਦਿ ਤੋਂ ਇਲਾਵਾ ਜਿਲ੍ਹੇ ਦੇ ਅਗਾਂਹ ਵਧੂ ਕਿਸਾਨਾਂ ਨੇ ਵੀ ਭਾਗ ਲਿਆ ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਐਗਰੀਕਲਚਰ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਦੇ ਕੰਮਾਂ ਦੀ ਸਮੀਖਿਆ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਫੂਡ ਸਿਕਿਉਰਟੀ ਮਿਸ਼ਨ ਤਹਿਤ ਜਿਲ੍ਹੇ ਦੇ 8 ਪਿੰਡਾਂ ਦੀ ਚੋਣ ਕੀਤੀ ਜਾਵੇਗੀ ਅਤੇ ਹਰੇਕ ਪਿੰਡ ਦੇ 250 ਏਕੜ ਰਕਬੇ ਵਿਚ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਮੁਫ਼ਤ ਬੀਜ ਦਿੱਤਾ ਜਾਵੇਗਾ।ਉਨ੍ਹਾਂ ਕਮੇਟੀ ਨਾਲ ਸੰਬਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਕੀਮਾਂ ਦਾ ਲਾਭ ਵੱਧ ਤੋ ਵੱਧ ਕਿਸਾਨਾਂ ਅਤੇ ਉੱਦਮੀਆਂ ਨੂੰ ਪਹੁੰਚਾਇਆ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਆਧਾਰਿਤ ਸਹਾਇਕ ਧੰਦੇ ਸ਼ੁਰੂ ਕਰਨ ਲਈ ਟ੍ਰੇਨਿੰਗ ਸਮੇਤ ਹਰ ਤਰ੍ਹਾਂ ਦਾ ਮਾਰਗ ਦਰਸ਼ਨ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਫਾਜਿਲਕਾ ਜਿਲ੍ਹੇ ਵਿਚ ਬਾਗਬਾਨੀ ਲਈ ਭਾਰੀ ਸੰਭਾਵਨਾਵਾਂ ਹਨ  ਇਸ ਲਈ ਕਿਸਾਨਾਂ ਨੂੰ ਰਾਸ਼ਟਰੀ ਬਾਗਬਾਨੀ ਮਿਸ਼ਨ ਤਹਿਤ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇ ।
ਖੇਤੀਬਾੜੀ ਵਿਭਾਗ ਦੇ ਜਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸ. ਰੇਸ਼ਮ ਸਿੰਘ ਸੰਧੂ ਨੇ ਦੱਸਿਆ ਕਿ ਜਿਲ੍ਹੇ ਅੰਦਰ 213 ਕੀੜੇਮਾਰ ਦਵਾਈਆਂ ਅਤੇ 243 ਬੀਜਾਂ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ ਵਿਚੋਂ ਕੀੜੇਮਾਰ ਦਵਾਈਆਂ ਅਤੇ ਬੀਜਾਂ ਦੇ 3-3 ਸੈਂਪਲ ਫੇਲ ਪਾਏ ਗਏ ਹਨ ਅਤੇ ਸਬੰਧਤ ਫਰਮਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਸ਼੍ਰੀ ਰਜਿੰਦਰ ਕਟਾਰੀਆ ਨੇ ਦੱਸਿਆ ਕਿ ਫਾਜਿਲਕਾ ਜਿਲ੍ਹੇ ਅੰਦਰ 194 ਏਕੜ ਨਵਾਂ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ ਜਦਕਿ 925 ਏਕੜ ਵਿਚ ਪਹਿਲਾਂ ਮੱਛੀ ਪਾਲਣ ਦਾ ਕੰਮ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ 106 ਲੋਕਾਂ ਨੂੰ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਨ ਦੀ ਟ੍ਰੇਨਿੰਗ ਦਿੱਤੀ ਗਈ ਹੈ ਜਿਨ੍ਹਾਂ ਨੂੰ ਬੈਂਕ ਤੋਂ ਕਰਜ਼ੇ ਦਵਾ ਕੇ ਕੰਮ ਸ਼ੁਰੂ ਕਰਵਾਈਆਂ ਜਾਵੇਗਾ । ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਨ ਲਈ ਨੈਸ਼ਨਲ ਮਿਸ਼ਨ ਫਾਰ ਪ੍ਰੋਟੀਨ ਤਹਿਤ 40 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ।ਡੇਅਰੀ ਵਿਭਾਗ ਦੇ ਸ਼੍ਰੀ ਬੀਰ ਪ੍ਰਤਾਪ ਸਿੰਘ ਗਿੱਲ ਨੇ ਦੱਸਿਆ ਕਿ ਵਿਭਾਗ ਵੱਲੋਂ ਮਹਿਲਾ ਸਸ਼ਕਤੀਕਰਨ ਤਹਿਤ ਔਰਤਾਂ ਲਈ ਡੇਅਰੀ ਯੂਨਿਟ ਸਥਾਪਿਤ ਕਰਨ ਲਈ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ ਅਤੇ ਇਸ ਸਕੀਮ ਤਹਿਤ ਫਾਜਿਲਕਾ ਜਿਲ੍ਹੇ ਵਿਚ 9 ਡੇਅਰੀ ਯੂਨਿਟ ਚੱਲ ਰਹੇ ਹਨ ਅਤੇ 10 ਹੋਰ ਡੇਅਰੀ ਯੂਨਿਟ ਸਥਾਪਿਤ ਕਰਨ ਲਈ ਔਰਤਾਂ ਨੂੰ ਸਿਖਲਾਈ ਦਿੱਤੀ ਜਾਵੇਗੀ।ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸਚਦੇਵਾ ਨੇ ਦੱਸਿਆ ਕਿ ਵਿਭਾਗ ਵੱਲੋਂ ਪਸ਼ੂਆਂ ਨੂੰ ਗੱਲ ਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ 2 ਲੱਖ 20 ਹਜਾਰ ਟੀਕੇ ਲਗਾਏ ਗਏ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂਆਂ ਦੇ ਨਸਲ ਸੁਧਾਰ ਲਈ ਵਿਭਾਗ ਵੱਲੋਂ ਤਿਆਰ ਸੀਮਨ ਦੀ ਵਰਤੋਂ ਕਰਨ।ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਸੂਰ ਪਾਲਣ ਅਤੇ ਬਕਰੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਉੱਦਮੀਆਂ ਨੂੰ ਵਿਸ਼ੇਸ਼ ਟਰੇਨਿੰਗ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ 6 ਸੂਰ ਪਾਲਣ ਤੇ 20 ਬਕਰੀ ਪਾਲਣ ਦੇ ਯੂਨਿਟ ਸਥਾਪਿਤ ਕੀਤੇ ਜਾਣਗੇ ਅਤੇ ਉਗਮਿਆਂ ਲਈ ਕਰਜ਼ੇ ਤੇ ਸਬਸਿਡੀ ਦਾ ਪ੍ਰਬੰਧ ਹੈ ।
ਇਸ ਮੌਕੇ ਮਾਰਕਿਟ ਕਮੇਟੀ ਫਾਜਿਲਕਾ ਦੇ ਸਕੱਤਰ ਸ਼੍ਰੀ ਸਲੋਧ ਕੁਮਾਰ ਬਿਸ਼ਨੋਈ, ਕਰਨਲ ਰੰਧੀਰ ਸਿੰਘ, ਸ. ਗੁਰਬਾਸ਼ ਸਿੰਘ ਜਾਖੜ, ਸ. ਕਰਨੈਲ ਸਿੰਘ, ਸ. ਸੁਲੱਖਣ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਮੇਟੀ ਮੈਂਬਰ ਹਾਜਰ ਸਨ ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …

Leave a Reply