ਧੂਰੀ, 9 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ ਧੂਰਾ-ਧੂਰੀ ਦੇ ਐਮ.ਡੀ ਭਗਵੰਤ ਸਿੰਘ ਸੰਧੂ ਅਤੇ ਪ੍ਰਧਾਨ
ਹਰਸ਼ਪ੍ਰੀਤ ਸਿੰਘ ਸੰਧੂ ਵੱਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਪੁਲਿਸ ਵਿਭਾਗ ਨੂੰ ਕਰੀਬ 20 ਪੀ.ਪੀ.ਈ ਕਿੱਟਾਂ ਭੇਂਟ ਕੀਤੀਆਂ ਗਈਆਂ।ਭਗਵੰਤ ਸਿੰਘ ਸੰਧੂ ਨੇ ਇਸ ਸਮੇਂ ਕਿਹਾ ਕਿ ਪੁਲਿਸ ਮੁਲਾਜ਼ਮ ਇਸ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਦਿਨ-ਰਾਤ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ।ਇਸ ਲਈ ਇਹਨਾਂ ਕੋਰੋਨਾ ਯੋਧਿਆਂ ਦੀ ਸੁਰੱਖਿਆ ਲਈ ਉਹਨਾਂ ਵੱਲੋਂ 20 ਪੀ.ਪੀ.ਈ ਕਿੱਟਾਂ ਪੁਲਿਸ ਪ੍ਰਸ਼ਾਸਨ ਨੂੰ ਭੇਟ ਕੀਤੀਆਂ ਹਨ।ਉਹਨਾਂ ਕਿਹਾ ਕਿ ਲੋੜ ਪੈਣ ‘ਤੇ ਸਕੂਲ ਮੈਨੇਜਮੈਂਟ ਵੱਲੋਂ ਪ੍ਰਸ਼ਾਸਨ ਨੂੰ ਹੋਰ ਸਹਿਯੋਗ ਵੀ ਦਿੱਤਾ ਜਾਵੇਗਾ।
ਥਾਣਾ ਸਿਟੀ ਧੂਰੀ ਦੇ ਮੁਖੀ ਆਦਿਤਯ ਨੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕ ਕੋਰੋਨਾ ਮਹਾਂਮਾਰੀ ਤੋਂ ਆਪਣੇ ਪਰਿਵਾਰਾਂ ਅਤੇ ਆਂਢ-ਗੁਆਂਢ ਦੀ ਸੁਰੱਖਿਆ ਲਈ ਘਰਾਂ ਦੇ ਅੰਦਰ ਹੀ ਬੈਠਣ ਅਤੇ ਐਮਰਜੈਂਸੀ ਦੌਰਾਨ ਬਾਹਰ ਨਿਕਲਣ ਸਮੇਂ ਮਾਸਕ ਲਗਾਉਣ ਤੋਂ ਇਲਾਵਾ ਸਮਾਜਿਕ ਦੂਰੀ ਬਣਾ ਕੇ ਰੱਖਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media