Wednesday, March 18, 2026

ਸ੍ਰੀ ਹਜ਼ੂਰ ਸਾਹਿਬ ਯਾਤਰੀਆਂ ਵਿਚੋਂ ਸ਼ੁਕਰਵਾਰ ਦੀ ਰਿਪੋਰਟ ‘ਚ 2 ਕਰੋਨਾ ਪਾਜ਼ਟਿਵ ਤੇ 19 ਨੈਗੇਟਿਵ

17 ਮਰੀਜ਼ਾਂ ਦਾ ਸਿਵਲ ਹਸਪਤਾਲ ਅਤੇ 1 ਇਕ ਕਰੋਨਾ ਪਾਜ਼ਟਿਵ ਮਰੀਜ਼ ਅਮ੍ਰਿਤਸਰ ਜ਼ੇਰੇ ਇਲਾਜ਼

ਪਠਾਨਕੋਟ, 9 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ ਪਿਛਲੇ ਦਿਨ੍ਹਾਂ ਦੋਰਾਨ ਸ੍ਰੀ ਹਜ਼ੂਰ ਸਾਹਿਬ ਤੋਂ ਲਿਆਂਦੇ ਗਏ 21 ਸ਼ਰਧਾਲੂਆਂ ਦੀ DC Pktਸ਼ੁਕਾਰਵਾਰ ਆਈ ਮੈਡੀਕਲ ਰਿਪੋਰਟ ਆ ਗਈ ਹੈ।ਜਿਸ ਵਿੱਚੋਂ 2 ਕਰੋਨਾ ਪਾਜ਼ਟਿਵ ਅਤੇ 19 ਲੋਕ ਕਰੋਨਾ ਨੈਗੇਟਿਵ ਆਏ ਹਨ।
                ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਤੋਂ ਪਹਿਲਾ ਇੱਕ ਮਹਿਲਾ ਸੁਜਾਨਪੁਰ ਨਿਵਾਸੀ ਦੀ ਕਰੋਨਾ ਪਾਜੀਟਿਵ ਹੋਣ ਤੋਂ ਬਾਅਦ ਇਲਾਜ ਦੋਰਾਨ ਮੋਤ ਹੋ ਗਈ ਸੀ।ਇਸ ਤੋਂ ਬਾਅਦ ਕੁੱਲ 24 ਲੋਕ ਜਿਲ੍ਹੇ ‘ਚ ਕਰੋਨਾ ਪਾਜ਼ਟਿਵ ਸਨ।ਜਿਨ੍ਹਾਂ ਵਿੱਚੋਂ 10 ਲੋਕ ਕਰੋਨਾ ਮੁਕਤ ਹੋ ਚੁੱਕੇ ਹਨ ਅਤੇ ਆਪਣੇ ਘਰ੍ਹਾਂ ਨੂੰ ਜਾ ਚੁੱਕੇ ਹਨ। ਇਸ ਤੋਂ ਇਲਾਵਾ 14 ਬਚੇ ਕਰੋਨਾ ਪਾਜ਼ਟਿਵ ਲੋਕਾਂ ਵਿੱਚੋਂ ਪਿਛਲੇ ਦਿਨਾਂ ਦੋਰਾਨ ਦੋ ਲੋਕ ਹੋਰ ਕਰੋਨਾ ਪਾਜ਼ਟਿਵ ਸ਼ਾਮਲ ਹੋ ਗਏ ਸਨ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ 16 ਹੋ ਗਈ ਸੀ ਅਤੇ ਹੁਣ ਦੋ ਸ੍ਰੀ ਹਜ਼ੂਰ ਸਾਹਿਬ ਯਾਤਰੀਆਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਉਣ ਨਾਲ ਇਨ੍ਹਾਂ ਦੀ ਸੰਖਿਆ 18 ਹੋ ਗਈ ਹੈ ਜਿਨ੍ਹਾਂ ਵਿਚੋਂ 17 ਲੋਕਾਂ ਦਾ ਇਲਾਜ਼ ਸਿਵਲ ਹਸਪਤਾਲ ਪਠਾਨਕੋਟ ਵਿਖੇ ਬਣਾਏ ਗਏ ਆਈਸੋਲੇਸ਼ਨ ਸੈਂਟਰ ਵਿੱਚ ਕੀਤਾ ਜਾ ਰਿਹਾ ਹੈ ਅਤੇ ਇਕ ਕਰੋਨਾ ਪਾਜ਼ਟਿਵ ਮਰੀਜ਼ ਦਾ ਇਲਾਜ ਅੰਮ੍ਰਿਤਸਰ ਵਿਖੇ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਦਾ ਇਲਾਜ਼ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।ਉਨ੍ਹਾਂ ਵਿੱਚੋਂ ਚਾਰ ਲੋਕਾਂ ਦਾ ਪਹਿਲੇ ਫੇਜ ਦੀ ਸੈਂਪਲਿੰਗ ਭੇਜੀ ਗਈ ਸੀ ਜਿਸ ਵਿੱਚੋਂ ਤਿੰਨ ਲੋਕਾਂ ਦੀ ਪਹਿਲੇ ਫੇਜ ਦੀ ਰਿਪੋਰਟ ਕਰੋਨਾ ਨੇਗੇਟਿਵ ਅਤੇ ਇੱਕ ਵਿਅਕਤੀ ਦੀ ਕਰੋਨਾ ਪਾਜ਼ਟਿਵ ਆਈ ਹੈ ਅੱਜ ਕਰੋਨਾ ਨੈਗੇਟਿਵ ਆਏ ਤਿੰਨ ਲੋਕਾਂ ਦੀ ਦੂਸਰੇ ਫੇਜ਼ ਦੀ ਸੈਂਪਲਿੰਗ ਕਰ ਕੇ ਟੈਸਟਿੰਗ ਲਈ ਭੇਜੀ ਗਈ ਹੈ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …