Tuesday, July 7, 2026

ਸਿਹਤ ਵਿਭਾਗ ਵਲੋਂ ਅੱਜ 25 ਵਿਅਕਤੀਆਂ ਦੇ ਸੈਂਪਲ ਲਏ ਗਏ – ਸਿਵਲ ਸਰਜਨ

ਹੁਣ ਤੱਕ ਲਏ 1259 ਸੈਂਪਲਾਂ `ਚੋਂ 1091 ਨੈਗੇਟਿਵ, 60 ਦੀ ਰਿਪੋਰਟ ਆਉਣੀ ਬਾਕੀ

ਹੁਸ਼ਿਆਰਪੁਰ, 9 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਅੱਜ 25 ਵਿਅਕਤੀਆਂ ਦੇ ਸੈਪਲ ਲਏ Corona Virusਗਏ ਹਨ, ਜਿਨਾਂ ਵਿਚੋਂ 12 ਸੈਂਪਲ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ, 3 ਦਸੂਹਾ ਤੋਂ, 7 ਗੜਸ਼ੰਕਰ ਤੋਂ ਅਤੇ 3 ਮੁਕੇਰੀਆਂ ਤੋਂ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1259 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 1091 ਨੈਗੇਟਿਵ ਪਾਏ ਗਏ ਹਨ, 60 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਇਸ ਤੋਂ ਇਲਾਵਾ 18 ਸੈਂਪਲ ਇਨਵੈਲਿਡ ਹਨ।
                    ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ 90 ਕੇਸ ਪੋਜ਼ਟਿਵ ਪਾਏ ਗਏ ਹਨ, ਜਿਨਾਂ ਵਿੱਚੋਂ 81 ਐਕਟਿਵ ਪੋਜ਼ੀਟਿਵ ਕੇਸ ਹਨ।ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ 6 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮਾਜਿਕ ਦੂਰੀ ਅਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ ਅਤੇ ਸਮੇਂ-ਸਮੇਂ `ਤੇ ਆਪਣੇ ਹੱਥਾਂ ਨੂੰ ਸਾਬਣ ਅਤੇ ਸੈਨੇਟਾਈਜ਼ਰ ਨਾਲ ਸਾਫ਼ ਕਰਦੇ ਰਹੋ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …