Tuesday, July 7, 2026

ਜਿਲ੍ਹਾ ਲੁਧਿਆਣਾ ‘ਚ ਅੱਜ ਆਏ 3 ਨਵੇਂ ਪਾਜ਼ੀਟਿਵ ਮਾਮਲੇ – ਡਿਪਟੀ ਕਮਿਸ਼ਨਰ

ਲੁਧਿਆਣਾ, 9 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ Corona Virusਜ਼ਿਲ੍ਹਾ ਲੁਧਿਆਣਾ ਵਿੱਚ 3 ਨਵੇਂ ਪਾਜ਼ਟਿਵ ਮਾਮਲੇ ਸਾਹਮਣੇ ਆਏ ਹਨ।ਹੁਣ ਤੱਕ ਜ਼ਿਲ੍ਹਾ ਲੁਧਿਆਣਾ ਵਿੱਚ 3946 ਨਮੂਨੇ ਲਏ ਗਏ ਹਨ।ਜਿਨ੍ਹਾਂ ਵਿਚੋਂ 3578 ਨਮੂਨਿਆਂ ਦੇ ਨਤੀਜੇ ਪ੍ਰਾਪਤ ਹੋ ਚੁੱਕੇ ਹਨ ਅਤੇ 368 ਨਮੂਨਿਆਂ ਦੇ ਨਤੀਜਿਆਂ ਦੀ ਉਡੀਕ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਪਾਜ਼ਟਿਵ ਮਾਮਲੇ 126 ਅਤੇ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ 22 ਹਨ।ਹੁਣ ਤੱਕ 10 ਮਰੀਜ਼ਾਂ ਠੀਕ ਹੋ ਚੁੱਕੇ ਹਨ।ਇਸ ਤੋਂ ਇਲਾਵਾ ਹੁਣ ਤੱਕ 6 ਮੌਤਾਂ (ਇੱਕ ਅੱਜ) ਹੋ ਚੁੱਕੀਆਂ ਹਨ।
                 ਅਗਰਵਾਲ ਨੇ ਦੱਸਿਆ ਕਿ ਅੱਜ ਸਾਹਮਣੇ ਆਏ ਪਾਜ਼ੀਟਿਵ ਮਾਮਲਿਆਂ ਵਿੱਚ ਨਵੀਂ ਦਿੱਲੀ ਦੇ ਦੋ ਮਰੀਜ਼ ਰੇਲਵੇ ਪੁਲਿਸ ਫੋਰਸ ਨਾਲ ਸੰਬੰਧਤ ਹਨ।ਜਦਕਿ ਤੀਜਾ ਮਾਮਲਾ 17 ਸਾਲਾ ਲੜਕੀ ਦਾ ਹੈ, ਜੋ ਕਿ ਹੈਬੋਵਾਲ ਖੇਤਰ ਨਾਲ ਸਬੰਧਤ ਹੈ।                ਅੱਜ ਮਰਨ ਵਾਲਾ ਮਰੀਜ਼ 56 ਸਾਲਾ ਮਰੀਜ਼ ਜਗਰਾਉਂ ਨੇੜੇ ਪਿੰਡ ਮਾਣੂਕੇ ਦਾ ਰਹਿਣ ਵਾਲਾ ਸੀ।ਇਹ ਵਿਅਕਤੀ ਨੰਦੇੜ ਤੋਂ ਆਇਆ ਸੀ ਅਤੇ ਇਸ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਇਲਾਜ਼ ਚੱਲ ਰਿਹਾ ਸੀ।ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਅਨੁਸਾਰ ਸ਼ੱਕ ਹੈ ਕਿ ਇਸ ਮਰੀਜ਼ ਦੀ ਮੌਤ ਦਿਲ ਫੇਲ੍ਹ ਹੋਣ ਕਾਰਨ ਹੋਈ ਹੈ।
                    ਅਗਰਵਾਲ ਨੇ ਦੱਸਿਆ ਕਿ ਇਸ ਸਥਿਤੀ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਲਗਾਤਾਰ 24 ਘੰਟੇ ਕੰਮ ਕਰ ਰਿਹਾ ਹੈ ਤਾਂ ਜੋ ਇਸ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਇਸ ਬਿਮਾਰੀ ਤੋਂ ਬਚਣ ਲਈ ਘਰਾਂ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …