ਫਰੀਦਕੋਟ, 9 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਨੇ ਜਿਲ੍ਹੇ ਵਿੱਚ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ
ਰੋਕਣ ਲਈ ਜਾਰੀ ਕਰਫਿਊ ਦੌਰਾਨ ਪ੍ਰਾਈਵੇਟ ਦਫਤਰਾਂ ਨੂੰ ਖੋਲ੍ਹਣ ਦੀ ਇਜ਼ਾਜਤ ਦਿੱਤੀ ਹੈ।
ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਭਾਰਤ ਸਰਕਾਰ, ਗ੍ਰਹਿ ਮੰਤਰਾਲੇ, ਨਵੀਂ ਦਿੱਲੀਂ ਵੱਲੋਂ ਕੁੱਝ ਪ੍ਰਾਈਵੇਟ ਦਫਤਰਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਫਿਊ ਦੌਰਾਨ ਜਿਲ੍ਹਾ ਫਰੀਦਕੋਟ ਅੰਦਰ ਪ੍ਰਾਈਵੇਟ ਦਫਤਰਾਂ ਨੂੰ 33 ਪ੍ਰਤੀਸ਼ਤ ਸਟਾਫ ਨਾਲ ਖੋਲ੍ਹਣ ਲਈ ਕਰਫਿਊ ਤੋੋਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਛੋਟ ਦਿੱਤੀ ਹੈ .
ਉਨ੍ਹਾਂ ਕਿਹਾ ਕਿ ਅਜਿਹਾ ਕਰਦੇ ਸਮੇਂ ਦਫਤਰ ਦੇ ਪ੍ਰਬੰਧਕ/ਮੈਨੇਜਰਾਂ ਵਲੋਂ ਕਰੌਨਾ ਵਾਇਰਸ ਦੀ ਰੋਕਥਾਮ ਲਈ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਇਸ ਦਫਤਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਨਾਉਣਗੇ ਅਤੇ ਆਪਣੇ ਦਫਤਰਾਂ ਵਿੱਚ ਪੰਜ ਤੋਂ ਜਿਆਦਾ ਲੋਕਾਂ ਦਾ ਇਕੱਠ ਨਹੀਂ ਹੋਣ ਦਿੱਤਾ ਜਾਵੇਗਾ।ਕਿਸੇ ਵੀ ਸਾਧਨ ਰਾਹੀਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ਤੇ ਨਿਯਮਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਫਤਰ ਦੇ ਸਟਾਫ ਨੂੰ ਕਰਫਿਊ ਪਾਸ ਦੀ ਜਰੂਰਤ ਪੈਂਦੀ ਹੈ ਤਾਂ ਪੁਲਿਸ ਵਿਭਾਗ, ਜਾਂ ਇਸ ਦਫਤਰ ਨਾਲ ਤਾਲਮੇਲ ਕਰਕੇ ਬਣਾਇਆ ਜਾ ਸਕਦਾ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media