ਫਰੀਦਕੋਟ, 9 ਮਈ (ਪੰਜਾਬ ਪੋਸਟ ਬਿਊਰੋ) – ਡੀ.ਆਈ.ਜੀ ਫਿਰੋਜ਼ਪੁਰ ਰੇਂਜ ਹਰਦਿਆਲ ਸਿੰਘ ਮਾਨ ਆਈ.ਪੀ.ਐਸ ਵੱਲੋਂ ਕੋਵਿਡ-19 ਦੌਰਾਨ ਵਿਸ਼ੇਸ਼ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਮੁਲਾਜ਼ਮਾਂ ਅਧਿਕਾਰੀਆਂ ਦੀ ਹੌਸਲਾ ਅਫਜ਼ਾਈ ਲਈ ਫਰੀਦਕੋਟ ਜ਼ਿਲ੍ਹੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।ਐਸ.ਐਸ.ਪੀ ਫ਼ਰੀਦਕੋਟ ਮਨਜੀਤ ਸਿੰਘ ਢੇਸੀ ਤੋਂ ਇਲਾਵਾ ਪੁਲੀਸ ਵਿਭਾਗ ਦੇ ਸਮੂਹ ਅਧਿਕਾਰੀ ਇਸ ਮੌਕੇ ਵੀ ਹਾਜ਼ਰ ਸਨ ।
ਪੁਲੀਸ ਲਾਈਨ ਫ਼ਰੀਦਕੋਟ ਵਿਖੇ ਅਧਿਕਾਰੀਆਂ /ਪੁਲੀਸ ਜਵਾਨਾਂ ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਜੀ.ਓ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਹਰਦਿਆਲ ਸਿੰਘ ਮਾਨ ਨੇ ਕਿਹਾ ਕਿ ਪੁਲੀਸ, ਪੰਜਾਬ ਹੋਮਗਾਰਡ ਦੇ ਜਵਾਨਾਂ ਤੇ ਅਧਿਕਾਰੀਆਂ ਨੇ ਹਮੇਸ਼ਾਂ ਵਾਂਗ ਦੇਸ਼/ ਸੂਬੇ ਤੇ ਕਿਸੇ ਵੀ ਮੁਸੀਬਤ ਦਾ ਮੁਕਾਬਲਾ ਬੜੀ ਬਹਾਦਰੀ ਅਤੇ ਦਲੇਰੀ ਨਾਲ ਕੀਤਾ ਹੈ।ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆਂ ਕਰੋਨਾ ਵਰਗੀ ਮਹਾਂਮਾਰੀ ਨਾਲ ਜੂਝ ਰਹੀ ਹੈ।ਪੰਜਾਬ ਪੁਲੀਸ ਦੇ ਅਧਿਕਾਰੀ ਤੇ ਜਵਾਨ ਪੂਰੀ ਬਹਾਦਰੀ ਨਾਲ ਸਥਿਤੀ ਦਾ ਮੁਕਾਬਲਾ ਕਰਨ ਅਤੇ ਲੋਕਾਂ ਤੱਕ ਜਰੂੂਰੀ ਵਸਤਾਂ ਪਹੁੰਚਾਉਣ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਦਿਨ ਰਾਤ ਡਿਊਟੀ ਨਿਭਾਅ ਰਹੇ ਹਨ।
ਇਸ ਉਪਰੰਤ ਡੀ.ਆਈ.ਜੀ ਹਰਦਿਆਲ ਸਿੰਘ ਮਾਨ /ਐਸ.ਐਸ.ਪੀ ਮਨਜੀਤ ਸਿੰਘ ਢੇਸੀ ਅਤੇ ਹੋਰ ਉਚ ਪੁਲੀਸ ਅਧਿਕਾਰੀਆਂ ਵਲੋਂ ਫ਼ਰੀਦਕੋਟ ਜਿਲ੍ਹੇ ਦੇ ਵੱਖ ਵੱਖ ਪੁਲੀਸ ਨਾਕਿਆਂ ਤੇ ਡਿਊਟੀ ਨਿਭਾਅ ਰਹੇ ਪੰਜਾਬ ਪੁਲੀਸ ਦੇ ਅਧਿਕਾਰੀਆਂ /ਜਵਾਨਾਂ, ਮਹਿਲਾ ਵਿੰਗ, ਪੰਜਾਬ ਹੋਮਗਾਰਡ ਆਦਿ ਦੀ ਹੌਸਲਾ ਅਫਜਾਈ ਲਈ ਖੁਦ ਨਾਕਿਆਂ ‘ਤੇ ਜਾ ਕੇ ਉਨ੍ਹਾਂ ਨੂੰ ਸਨਮਾਨ ਪੱਤਰ ਦਿੱਤੇ ਅਤੇ ਫਰੂਟ, ਬਿਸਕੁੱਟ, ਕੋਲਡ ਡਰਿੰਕ ਆਦਿ ਵੀ ਮੁਹੱਈਆ ਕਰਵਾਏ ਗਏ।
ਇਸ ਮੌਕੇ ਐਸ.ਪੀ (ਡੀ) ਸੇਵਾ ਸਿੰਘ ਮੱਲ੍ਹੀ ਐਸ.ਪੀ (ਐਚ), ਭੁਪਿੰਦਰ ਸਿੰਘ, ਡੀ.ਐਸ.ਪੀ ਜਸਤਿੰਦਰ ਸਿੰਘ ਡੀ.ਐਸ.ਪੀ ਜਸਵੀਰ ਸਿੰਘ, ਡੀ.ਐਸ.ਪੀ ਅਵਤਾਰ ਚੰਦ, ਡੀ.ਐਸ.ਪੀ ਸੁਬੇਗ ਸਿੰਘ ਸਮੇਤ ਕਈ ਪੁਲੀਸ ਅਧਿਕਾਰੀ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …