ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਦਮਦਮੀ ਦੇ ਟਕਸਾਲ ਵੱਲੋਂ 112
ਬੋਰੀਆਂ ਆਟਾ, 19 ਬੋਰੀਆਂ ਦਾਲ ਅਤੇ 7 ਟੀਨ ਘਿਓ ਦੀ ਸੇਵਾ ਭੇਜੀ ਗਈ ਹੈ।ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਇਹ ਸੇਵਾ ਲੈ ਕੇ ਪੁੱਜੇ ਬਾਬਾ ਚਰਨਜੀਤ ਸਿੰਘ ਜੱਸੋਵਾਲ, ਭਾਈ ਜਰਨੈਲ ਸਿੰਘ ਮਹਿਤਾ, ਭਾਈ ਹਰਪਾਲ ਸਿੰਘ ਤੇ ਪ੍ਰੋਫੈਸਰ ਸਰਚਾਂਦ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ, ਸੁਖਬੀਰ ਸਿੰਘ, ਨਰਿੰਦਰ ਸਿੰਘ ਮਥਰੇਵਾਲ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media