ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਟ੍ਰਾਈਡੈਂਟ ਕੰਪਨੀ ਦੇ ਚੇਅਰਮੈਨ 
ਰਜਿੰਦਰ ਗੁਪਤਾ ਵੱਲੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਗਿਆ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਸੰਕਟ ਸਮੇਂ ਲੋੜਵੰਦਾਂ ਲਈ ਲੰਗਰ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਵੱਲੋਂ ਰਜਿੰਦਰ ਗੁਪਤਾ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜਸਬੀਰ ਸਿੰਘ ਵੀ ਮੌਜੂਦ ਸਨ।
Punjab Post Daily Online Newspaper & Print Media