Thursday, March 26, 2026

‘ਅਰੋਗਿਆ ਸੇਤੂ’ ਐਪ ਰਾਹੀਂ ਕੋਰੋਨਾ ਦੇ ਖ਼ਤਰਿਆਂ ਤੋਂ ਰਹੋ ਸੁਚੇਤ – ਡੀ.ਸੀ

ਕਪੂਰਥਲਾ, 9 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਅੱਜ ਪੂਰੀ ਦੁਨੀਆ ਜੂਝ ਰਹੀ ਹੈ ਅਤੇ ਅਜਿਹੇ ਹਾਲਾਤ ਵਿਚ ਇਸ Deepti Uppal DCਮਹਾਂਮਾਰੀ ਤੋਂ ਬਚਾਅ ਲਈ ਸੁਚੇਤ ਹੋਣ ਦੀ ਬਹੁਤ ਜ਼ਿਆਦਾ ਲੋੜ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਘਰ ਬੈਠੇ ਹੀ ਕੋਵਿਡ-19 ਸਬੰਧੀ ਸਾਰੀ ਜਾਣਕਾਰੀ ਪ੍ਰਾਪਤ ਕਰਨ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਅਰੋਗਿਆ ਸੇਤੂ’ ਐਪ ਬਹੁਤ ਹੀ ਲਾਹੇਵੰਦ ਸਿੱਧ ਹੋ ਰਹੀ ਹੈ।ਉਨ੍ਹਾਂ ਦੱਸਿਆ ਕਿ ਐਂਡਰਾਇਡ ਅਤੇ ਆਈਫੋਨ ਦੋਵਾਂ ਤਰ੍ਹਾਂ ਦੇ ਸਮਾਰਟ ਫੋਨਾਂ ਵਿਚ ਇਹ 11 ਭਾਸ਼ਾਵਾਂ ਵਿੱਚ ਉਪਲੱਬਧ ਐਪ ਡਾੳੂਨਲੋਡ ਕੀਤੀ ਜਾ ਸਕਦੀ ਹੈ।ਜ਼ਿਕਰਯੋਗ ਹੈ ਕਿ ਅਰੋਗਿਆ ਸੇਤੂ ਐਪ ਵਾਸਤੇ ਬਲੂ ਟੁੱਥ ’ਤੇ ਜੀ.ਪੀ.ਐਸ ਡਾਟਾ ਦੀ ਲੋੜ ਪੈਂਦੀ ਹੈ ਅਤੇ ਕਾਨਟੈਕਟ ਟ੍ਰੇਸਿੰਗ ਲਈ ਇਹ ਐਪ ਯੂਜ਼ਰ ਦੇ ਮੋਬਾਈਲ ਨੰਬਰ, ਬਲੂ ਟੁੱਥ ਅਤੇ ਲੋਕੇਸ਼ਨ ਡਾਟਾ ਦਾ ਉਪਯੋਗ ਕਰਦਾ ਹੈ ਅਤੇ ਦੱਸਦਾ ਹੈ ਕਿ ਤੁਸੀਂ ਕੋਰੋਨਾ ਜ਼ੋਖ਼ਿਮ ਦੇ ਖ਼ਤਰੇ ਵਿਚ ਹੋ ਜਾਂ ਨਹੀਂ।
ਹਰਾ ਤੇ ਪੀਲਾ ਰੰਗ ਸੇਫਟੀ ਤੇ ਖ਼ਤਰੇ ਦਾ ਪੱਧਰ :ਦਰਸਾਉਂਦਾ ਹੈ
                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਬਾਈਲ ਰਜਿਸਟ੍ਰੇਸ਼ਨ ਤੋਂ ਬਾਅਦ ਓ.ਟੀ.ਪੀ ਰਾਹੀਂ ਵੈਰੀਫਾਈ ਕੀਤਾ ਜਾਂਦਾ ਹੈ।ਉਸ ਤੋਂ ਬਾਅਦ ਯੂਜ਼ਰ ਨਾਮ, ਉਮਰ, ਪੇਸ਼ਾ ਅਤੇ ਪਿਛਲੇ ਦਿਨੀਂ ਕੀਤੀ ਕਿਸੇ ਵਿਦੇਸ਼ ਯਾਤਰਾ ਦੇ ਵੇਰਵੇ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਸਬਮਿਟ ਕਰਨੇ ਪੈਂਦੇ ਹਨ।ਜੇਕਰ ਉਸ ਤੋਂ ਬਾਅਦ ਐਪ ਰਾਹੀਂ ਗ੍ਰੀਨ ਜ਼ੋਨ ਦਾ ਸਿਗਨਲ ਆਉਂਦਾ ਹੈ, ਤਾਂ ਇਸ ਦਾ ਮਤਲਬ ਤੁਸੀਂ ਸੁਰੱਖਿਅਤ ਹੋ ਅਤੇ ਤੁਹਾਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ ਸੋਸ਼ਲ ਡਿਸਟੈਂਸਿੰਗ, ਹੱਥਾਂ ਦੀ ਸਫ਼ਾਈ ਆਦਿ ਸੁਰੱਖਿਆ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।
                ਜ਼ਿਕਰਯੋਗ ਹੈ ਕਿ ਇਸ ਐਪ ਜ਼ਰੀਏ 500 ਮੀਟਰ ਤੋਂ 10 ਕਿਲੋਮੀਟਰ ਤੱਕ ਦੇ ਦਾਇਰੇ ਵਿਚ ਕੋਰੋਨਾ ਲਾਗ ਦੇ ਖ਼ਤਰਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਜੇਕਰ ਯੂਜ਼ਰ ਵੱਲੋਂ ਸਵਾਲਾਂ ਦੇ ਜਵਾਬ ਦੇਣ ਤੋਂ ਬਾਅਦ ਯੈਲੋ ਜ਼ੋਨ ਸਬੰਧੀ ਸਿਗਨਲ ਆਉਂਦਾ ਹੈ, ਤਾਂ ਇਸ ਦਾ ਮਤਲਬ ਹੈ ਕਿ ਤੁਸੀਂ ਖ਼ਤਰੇ ਵਿਚ ਹੋ ਅਤੇ ਤੁਹਾਨੂੰ ਸਹਾਇਤਾ ਦੀ ਲੋੜ ਹੈ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …