Monday, July 6, 2026

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਪਿੰਗਲਵਾੜਾ ਸੰਸਥਾ ਨੂੰ ਕਰੀਬ 50000 ਮੁੱਲ ਦੀਆਂ ਦਵਾਈਆਂ ਭੇਟ

ਲੌਂਗੋਵਾਲ, 10 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸਥਾਨਕ ਪਿੰਗਲਵਾੜਾ ਸ਼ਾਖਾ ਨੂੰ PPNJ1005202002ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ।
               ਸੁਸਾਇਟੀ ਦੇ ਸਕੱਤਰ ਸੁਧੀਰ ਮੋਦਗਿੱਲ ਨੇ ਦੱਸਿਆ ਕਿ ਡਾ. ਗਗਨ ਕੁੰਦਰਾ ਡਿਪਟੀ ਕਮਿਸ਼ਨਰ ਇਨਕਮ ਟੈਕਸ ਤੇ ਚੇਅਰਪਰਸਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸੰਗਰੂਰ ਵਲੋਂ ਪਿੰਗਲਵਾੜਾ ਸ਼ਾਖਾ ਦੇ ਪ੍ਰਬੰਧਕਾਂ ਦੀ ਡਿਪਟੀ ਕਮਿਸ਼ਨਰ ਤੋਂ ਮੰਗ ‘ਤੇ ਜ਼ਰੂਰੀ ਦਵਾਈਆਂ ਉਪਲੱਬਧ ਕਰਵਾਈਆਂ ਗਈਆਂ।ਉਨ੍ਹਾਂ ਦੱਸਿਆ ਕਿ ਇਨ੍ਹਾਂ ਦਵਾਈਆਂ ਦੀ ਬਾਜ਼ਾਰੀ ਕੀਮਤ ਕਰੀਬ 50000 ਰੁਪਏ ਹੈ।ਪਿੰਗਲਵਾੜਾ ਸੰਸਥਾ ਦੇ ਆਨਰੇਰੀ ਮੈਂਬਰ ਹਰਜੀਤ ਸਿੰਘ ਵਲੋਂ ਇਹ ਦਵਾਈਆਂ ਪ੍ਰਾਪਤ ਕੀਤੀਆਂ ਗਈਆਂ।ਪਿੰਗਲਵਾੜਾ ਸੰਸਥਾ ਦੇ ਟਰੱਸਟੀ ਤਰਲੋਚਨ ਸਿੰਘ ਚੀਮਾ ਨੇ ਦਵਾਈਆਂ ਉਪਲੱਬਧ ਕਰਵਾਉਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਅਿਾਮ ਥੋਰੀ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦਾ ਧੰਨਵਾਦ ਕੀਤਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …