Monday, July 6, 2026

ਰਾਸ਼ਨ ਦੀ ਦੂਸਰੀ ਖੇਪ ਦਿੱਤੇ ਜਾਣ ‘ਤੇ ਡਿਪਟੀ ਕਮਿਸ਼ਨਰ ਨੇ ਸਰਬੱਤ ਦਾ ਭਲਾ ਟਰੱਸਟ ਦਾ ਕੀਤਾ ਧੰਨਵਾਦ

ਪਠਾਨਕੋਟ, 10 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਐਸ.ਪੀ PPNJ1005202007

ਸਿੰਘ ਉਬਰਾਏ ਵੱਲੋਂ ਸੂਬੇ ਭਰ ਵਿੱਚ ਚਲਾਏ ਗਏ ਰਾਹਤ ਕਾਰਜ਼ਾਂ ਅਧੀਨ ਜਿਲ੍ਹਾ ਪਠਾਨਕੋਟ ਨੂੰ ਸੁੱਕੇ ਰਾਸ਼ਨ ਦੀ ਦੂਸਰੀ ਖੇਪ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਭੇਂਟ ਕੀਤੀ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹਾ ਪਠਾਨਕੋਟ ਦੇ ਸਹਿਯੋਗ ਲਈ ਸਰਬੱਤ ਦਾ ਭਲਾ ਟਰੱਸਟ ਦਾ ਧੰਨਵਾਦ ਕੀਤਾ।ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੇ ਲੋਕ ਹਿੱਤ ਕੰਮਾਂ ਲਈ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ।
                  ਟਰੱਸਟ ਦੇ ਜਿਲ੍ਹਾ ਗੁਰਦਾਸਪੁਰ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਮੀਤ ਪ੍ਰਧਾਨ ਸਲਵਿੰਦਰ ਸਿੰਘ ਬਿੱਟੂ ਅਤੇ ਸਕੱਤਰ ਹਰਮਿੰਦਰ ਸਿੰਘ ਨੇ ਸਾਂਝੇ ਤੋਰ ‘ਤੇ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਇਸ ਮਹਾਂਮਾਰੀ ਦੋਰਾਨ ਲੋੜਵੰਦਾਂ ਨੂੰ ਸੁੱਕੇ ਰਾਸ਼ਨ ਦੇ ਨਾਲ ਦਵਾਈਆਂ ਵੀ ਉਪਲੱਬਧ ਕਰਵਾ ਰਿਹਾ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …