ਰੂਪਨਗਰ, 10 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ
ਵਧ ਕੇ 64 ਹੋ ਗਈ ਹੈ।ਅੱਜ ਜ਼ਿਲ੍ਹੇ ਵਿੱਚ 46 ਨਵੇਂ ਕੇਸ ਸਾਹਮਣੇ ਆਏ ਹਨ, ਜ਼ਿਨ੍ਹਾਂ ਵਿੱਚ ਕਰੋਨਾ ਵਾਇਰਸ ਦੀ ਰਿਪੋਰਟ ਪਾਜ਼ਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 67 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ 64 ਕੇਸ ਐਕਟਿਵ ਕਰੋਨਾ ਪਾਜ਼ਟਿਵ, 02 ਰਿਕਵਰ ਅਤੇ ਚਤਾਮਲੀ ਨਿਵਾਸੀ 01 ਵਿਅਕਤੀ ਦੀ ਮੌਤ ਪਹਿਲਾਂ ਹੋ ਚੱਕੀ ਹੈ।ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸ਼ੋਸ਼ਲ ਡਿਸਟੈਂਸ ਨੂੰ ਹਰ ਪੱਧਰ ‘ਤੇ ਰੱਖਿਆ ਜਾਵੇ ਅਤੇ ਮਾਸਕ ਦੀ ਵਰਤੋਂ ਵੀ ਲਾਜ਼ਮੀ ਕੀਤੀ ਜਾਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media