
ਨਵੀਂ ਦਿੱਲੀ, 10 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੂਰੀ, ਸ੍ਰੋਮਣੀ ਰਾਗੀ ਭਾਈ ਬਲਬੀਰ ਸਿੰਘ, ਭਾਈ ਗੁਰਦੇਵ ਸਿੰਘ ਜੀ ਆਸਟ੍ਰੈਲੀਆ ਵਾਲੇ, ਭਾਈ ਅਮਰੀਕ ਸਿੰਘ ਜੀ ਚੰਡੀਗੜ੍ਹ ਵਾਲੇ ਸਣੇ ਕਮੇਟੀ ਦੇ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਿਤਾ।
ਦਿੱਲੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ ਨੇ ਇਸ ਮੌਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਵੇਰਵਾ ਦਿੱਤਾ। ਸਮੂਹ ਸੰਗਤਾਂ ਨੂੰ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਲਈ ਸਲਾਹ ਅਤੇ ਮਦਦ ਦੇਣ ਦਾ ਵੀ ਖੁਰਾਨਾ ਵੱਲੋਂ ਸੱਦਾ ਦਿੱਤਾ ਗਿਆ। ਸਟੇਜ ਦੀ ਸੇਵਾ ਨਿਭਾ ਰਹੇ ਸੀਨੀਅਰ ਮੈਂਬਰ ਕੁਲਮੋਹਨ ਸਿੰਘ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ਭਵਿੱਖ ਵਿੱਚ ਉਲੀਕੇ ਜਾ ਰਹੇ ਪ੍ਰੋਗਰਾਮਾਂ ਦੀ ਵੀ ਸੰਗਤਾਂ ਨੂੰ ਜਾਣਕਾਰੀ ਦਿੱਤੀ। ਧਰਮ ਪ੍ਰਚਾਰ ਕਮੇਟੀ ਦੇ ਮੁੱਖੀ ਪਰਮਜੀਤ ਸਿੰਘ ਰਾਣਾ ਨੇ ਸੰਗਤਾਂ ਨੂੰ ਗੁਰਮਤਿ ਦਾ ਧਾਰਣੀ ਹੋਣ ਅਤੇ ਗੁਰੂ ਸਾਹਿਬ ਦੇ ਵੰਡ ਛੱਕੋ ਦੇ ਸਿਧਾਂਤ ਤੇ ਪਹਿਰਾ ਦੇਣ ਦੀ ਵੀ ਅਪੀਲ ਕੀਤੀ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਰਵੈਲ ਸਿੰਘ ਅਤੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media