Sunday, March 15, 2026

ਮਾਨਸਾ ‘ਚ ਫਸੇ 47 ਮਜ਼ਦੂਰਾਂ ਨੂੰ ਝਾਰਖੰਡ ਲਈ ਕੀਤਾ ਰਵਾਨਾ

ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਭੀਖੀ/ਮਾਨਸਾ, 11 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਵਿਡ-19 ਦੇ ਮੱਦੇਨਜ਼ਰ ਸੂਬੇ ਵਿੱਚ ਲਗਾਏ ਗਏ ਕਰਫਿਊ ਕਾਰਨ ਜ਼ਿਲ੍ਹੇ ਵਿੱਚ ਫਸੇ 47 ਪ੍ਰਵਾਸੀ DC Gurpal Singh Chahalਮਜ਼ਦੂਰਾਂ ਨੂੰ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਤੋਂ ਬੱਸਾਂ ਰਾਹੀਂ ਰਵਾਨਾ ਕੀਤਾ ਗਿਆ।ਇਸ ਪ੍ਰਕਿਰਿਆ ਲਈ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਨੂੰ ਇੰਚਾਰਜ਼ ਨਿਯੁੱਕਤ ਕੀਤਾ ਗਿਆ ਸੀ ਅਤੇ ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਵੀ ਮੌਜੂਦ ਸਨ।
           ਸਹਾਇਕ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 47 ਪ੍ਰਵਾਸੀ ਮਜ਼ਦੂਰ ਜੋ ਕਿ ਝਾਰਖੰਡ ਦੇ ਰਹਿਣ ਵਾਲੇ ਸਨ, ਉਨ੍ਹਾਂ ਨੂੰ ਦੋ ਪੀ.ਆਰ.ਟੀ.ਸੀ ਬੱਸਾਂ ਰਾਹੀਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਤੋਂ ਰਵਾਨਾ ਕੀਤਾ ਗਿਆ ਹੈ।ਇਨ੍ਹਾਂ ਮਜ਼ਦੂਰਾਂ ਵਿਚ 17 ਵਿਅਕਤੀ ਸਰਦੂਲਗੜ੍ਹ ਅਤੇ 30 ਵਿਅਕਤੀ ਮਾਨਸਾ ਤੋਂ ਸਨ।ਭੇਜੇ ਗਏ ਸਾਰੇ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਿਫਰੈਸ਼ਮੈਂਟ ਵੀ ਦਿੱਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੁਆਰਾ ਬਠਿੰਡਾ ਪ੍ਰਸ਼ਾਸਨ ਨਾਲ ਰਾਬਤਾ ਕਰਕੇ ਇਨ੍ਹਾਂ ਵਿਅਕਤੀਆਂ ਦੀ ਦੇਖ-ਰੇਖ ਅਤੇ ਇਨ੍ਹਾਂ ਨੂੰ ਬਠਿੰਡਾ ਤੋਂ ਰੇਲ ਰਾਹੀਂ ਝਾਰਖੰਡ ਲਈ ਰਵਾਨਾ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …