Friday, August 1, 2025
Breaking News

ਅੰਮ੍ਰਿਤਸਰ ਤੋਂ 1168 ਮੁਸਾਫਿਰ ਲੈ ਕੇ ਵਿਸ਼ੇਸ਼ ਰੇਲ ਗੱਡੀ ਬਰੌਨੀ (ਬਿਹਾਰ) ਰਵਾਨਾ

ਪੰਜਾਬ ਸਰਕਾਰ ਦੀ ਕੋਸ਼ਿਸ਼ ਨਾਲ ਆਪਣੇ ਘਰਾਂ ਨੂੰ ਪਰਤੇ ਪ੍ਰਵਾਸੀ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ `ਚ ਭੇਜਣ ਲਈ Rail4ਚੁੱਕੇ ਗਏ ਕਦਮਾਂ ਤਹਿਤ ਪੰਜਾਬ ਵਿੱਚ ਰੋਜ਼ਾਨਾ ਰੇਲ ਗੱਡੀਆਂ ਉਨਾਂ ਦੇ ਸੂਬਿਆਂ ਨੂੰ ਜਾ ਰਹੀਆਂ ਹਨ।ਇਸੇ ਤਹਿਤ ਅੰਮ੍ਰਿਤਸਰ ਤੋਂ ਦੂਸਰੀ ਵਿਸ਼ੇਸ਼ ਰੇਲ ਗੱਡੀ ਬਿਹਾਰ ਦੇ ਸਟੇਸ਼ਨ ਬਰੌਨੀ ਲਈ ਰਵਾਨਾ ਹੋਈ।ਇਸ ਰੇਲ ਗੱਡੀ ਵਿੱਚ ਗਏ 1168 ਮੁਸਾਫਿਰਾਂ ਦਾ ਜਿਲਾ ਪ੍ਰਸ਼ਾਸ਼ਨ ਵਲੋਂ ਸਿਹਤ ਨਿਰੀਖਣ ਕਰਵਾਇਆ ਗਿਆ ਅਤੇ ਉਪਰੰਤ ਬੱਸਾਂ ‘ਤੇ ਰੇਲਵੇ ਸਟੇਸ਼ਨ ਲਿਆਂਦਾ ਗਿਆ।ਜਿਥੇ ਖਾਣ-ਪੀਣ ਦਾ ਸਮਾਨ ਦੇ ਕੇ ਉਨਾਂ ਨੂੰ ਰੇਲ ਗੱਡੀ ਵਿਚ ਚੜਾਇਆ ਗਿਆ।
             ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ, ਨੋਡਲ ਅਧਿਕਾਰੀ ਰਜ਼ਤ ਉਬਰਾਏ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਅਧਿਕਾਰੀ ਵੀ ਮੁਸਾਫਿਰਾਂ ਨੂੰ ਤੋਰਨ ਲਈ ਸਟੇਸ਼ਨ ਉਤੇ ਪਹੁੰਚੇ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …