Wednesday, August 12, 2026

1200 ਯਾਤਰੀਆਂ ਨਾਲ ਅੰਮ੍ਰਿਤਸਰ ਤੋਂ ਤੀਸਰੀ ਰੇਲ ਗੱਡੀ ਉਤਰ ਪ੍ਰਦੇਸ਼ ਦੇ ਉਨਾਵ ਲਈ ਰਵਾਨਾ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੈਪਟਨ ਅਮਰਿੰਦਰ ਸਿੰਘ ਵਲੋਂ ਸੰਕਟ ਦੇ ਮੌਕੇ ਪੰਜਾਬ ਵਿੱਚ ਫਸੇ ਉਨਾਂ ਪ੍ਰਵਾਸੀਆਂ ਨੂੰ ਜੋ ਆਪਣੇ ਘਰ PPNJ1105202005

ਵਾਲਿਆਂ ਕੋਲ ਜਾਣਾ ਚਾਹੁੰਦੇ ਸਨ, ਨੂੰ ਉਨਾਂ ਦੇ ਸੂਬਿਆਂ `ਚ ਭੇਜਣ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਤਹਿਤ ਅੱਜ ਅੰਮ੍ਰਿਤਸਰ ਤੋਂ ਤੀਸਰੀ ਵਿਸ਼ੇਸ਼ ਰੇਲ ਗੱਡੀ ਉਤਰ ਪ੍ਰਦੇਸ਼ ਦੇ ਸਟੇਸ਼ਨ ਉਨਾਵ ਲਈ ਰਾਵਾਨਾ ਹੋਈ। ਇਸ ਰੇਲ ਗੱਡੀ ਵਿੱਚ ਗਏ 1200 ਮੁਸਾਫਿਰਾਂ ਨੂੰ ਜਿਲਾ ਪ੍ਰਸ਼ਾਸ਼ਨ ਵੱਲੋਂ ਬੱਸਾਂ ‘ਤੇ ਰੇਲਵੇ ਸਟੇਸ਼ਨ ਲਿਆਂਦਾ ਗਿਆ, ਜਿਥੇ ਖਾਣ-ਪੀਣ ਦਾ ਸਮਾਨ ਦੇ ਕੇ ਉਨਾਂ ਨੂੰ ਆਪਣੇ ਘਰਾਂ ਲਈ ਰੇਲ ਗੱਡੀ ਰਸਤੇ ਰਵਾਨਾ ਕੀਤਾ ਗਿਆ।
              ਇਸ ਮੌਕੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ, ਕਮਿਸ਼ਨਰ ਕਾਰਪੋਰੇਸਨ ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਲਵੀ ਚੌਧਰੀ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਸਹਾਇਕ ਕਮਿਸ਼ਨਰ ਅੰਕੁਰਜੀਤ ਸਿੰਘ, ਤਹਿਸੀਲਦਾਰ ਜੇ.ਪੀ ਸਲਵਾਨ ਤੇ ਰਵੀ ਕਿਰਨ ਸਿੰਘ ਅਤੇ ਅਧਿਕਾਰੀ ਵੀ ਮੁਸਾਫਿਰਾਂ ਨੂੰ ਤੋਰਨ ਲਈ ਸਟੇਸ਼ਨ ‘ਤੇੇ ਪਹੁੰਚੇ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …