Tuesday, September 22, 2026

ਐਸ.ਸੀ ਕਮਿਸ਼ਨ ਦੀ ਘੁਰਕੀ ਦਾ ਅਸਰ

ਦਲਿਤ ਨੌਜਵਾਨ ਦੀ ਮਾਰਕੁੱਟ ਕਰਨ ਵਾਲੇ ਚਾਰੇ ਪੁਲਿਸ ਮੁਲਾਜ਼ਮ ਮੁਅੱਤਲ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਕਸਬਾ ਭਰਾਲ ਦੇ ਦਲਿਤ ਨੌਜਵਾਨ ਸਿਮਰਨਜੀਤ ਸਿੰਘ ਦੀ ਥਾਣਾ ਪੁਲਿਸ ਸੰਦੌੜ ਵਲੋ PPNJ1105202010ਬਿਨਾਂ ਜ਼ੁਰਮ ਥਾਣੇ ਬੰਦ ਕਰਕੇ ਕੀਤੀ ਗਈ ਬੇਰਹਿਮੀ ਨਾਲ ਮਾਰਕੁੱਟ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਵਲੋ ਸ਼ਨੀਵਾਰ ਨੂੰ ਸਿਵਲ ਹਸਪਤਾਲ ਮਲੇਰਕੋਟਲਾ ਦਾ ਦੌਰਾ ਕਰਕੇ ਦਲਿਤ ਨੌਜਵਾਨ ਸਿਮਰਨਜੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਮੁੜ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਅਤੇ ਪੀੜਤਾਂ ਦੀ ਫਰਿਆਦ ਸੁਣਨ ਉਪਰੰਤ ਸ਼੍ਰੀਮਤੀ ਕਾਂਗੜਾ ਨੇ ਮੌਕੇ ‘ਤੇ ਹੀ ਐਸ.ਐਸ.ਪੀ ਸੰਗਰੂਰ ਨੂੰ ਐਸ.ਐਚ ਓ ਸੰਦੌੜ ਨੂੰ ਲਾਈਨ ਹਾਜ਼ਰ ਕਰਨ ਅਤੇ ਮਾਰਕੁੱਟ ਕਰਨ ਵਾਲੇ ਚਾਰੇ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰਕੇ ਕੇਸ ਦਰਜ਼ ਕਰਨ ਲਈ ਹੁਕਮ ਜਾਰੀ ਕੀਤੇ ਗਏ।ਐਸ.ਸੀ ਕਮਿਸ਼ਨ ਦੀ ਘੁਰਕੀ ਤੋਂ ਡਰਦਿਆਂ ਤੁਰੰਤ ਚਾਰੇ ਪੁਲਿਸ ਮੁਲਾਜ਼ਮ ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ, ਯਾਦਵਿੰਦਰ ਸਿੰਘ (ਦੋਵੇਂ ਏ.ਐਸ.ਆਈ) ਗੁਰਦੀਪ ਸਿੰਘ ਕਾਂਸਟੇਬਲ ਅਤੇ ਹੋਮ ਗਾਰਡ ਦੇ ਮੁਲਾਜ਼ਮ ਕੇਸਰ ਸਿੰਘ ਨੂੰ ਜਿਲ੍ਹਾ ਪੁਲਿਸ ਮੁਖੀ ਵਲੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਪਰਚਾ ਦਰਜ਼ ਕਰਨ ਸਬੰਧੀ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਦਲਿਤ ਭਾਈਚਾਰੇ ਨਾਲ ਸਬੰਧਤ ਵੱਖ ਵੱਖ ਜਥੇਬੰਦੀਆਂ ਵਲੋਂ ਸ਼੍ਰੀਮਤੀ ਪੁਨਮ ਕਾਂਗੜਾ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …