ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੰਧੂ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵਿਭਾਗ ਵਲੋ ਪੰਜਾਬ ਦੇ ਸਰਕਾਰੀ
ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ।
ਭਾਵੇਂ ਮਿਸ਼ਨ ਸ਼ਤਪ੍ਰਤੀਸ਼ਤ ਹੋਵੇ ਜਾਂ ਮਿਸ਼ਨ ਮਸ਼ਾਲ ਸਾਰੇ ਪੰਜਾਬ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵੱਡੇ ਪੱਧਰ ‘ਤੇ ਹਿੱਸਾ ਲਿਆ ਹੈ।ਅੰਮ੍ਰਿਤਸਰ ਡੀ.ਪੀ.ਈ ਵਜੋਂ ਸੇਵਾਵਾਂ ਨਿਭਾਅ ਰਹੇ ਕੇਸ਼ਵ ਕੋਹਲੀ ਨੇ ਕਿਹਾ ਕਿ ਪੰਜਾਬ ਸਿੱਖਿਆ ਵਿਭਾਗ ਦੇ ਇਸ ਕਦਮ ਸਦਕਾ ਪੂਰੇ ਪੰਜਾਬ ਵਿੱਚ ਤਕਰੀਬਨ ਇੱਕ ਲੱਖ 20 ਹਜ਼ਾਰ ਵਿਦਿਆਰਥੀ ਆਨਲਾਈਨ ਸਿੱਖਿਆ ਲੈ ਰਹੇ ਹਨ ਅਤੇ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਸਿਹਤ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਸਿਲੇਬਸ ਦੇ ਨਾਲ, ਯੋਗਿਕ ਕਿਰਿਆਵਾਂ, ਸਰੀਰਕ ਅਭਿਆਸਾਂ ਅਤੇ ਆਨਲਾਈਨ ਕੁਇਜ਼ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।ਸਿੱਖਿਆ ਸਕੱਤਰ ਵੀ ਸਮੇਂ-ਸਮੇਂ ‘ਤੇ ਅਧਿਆਪਕਾਂ ਤੋਂ ਫੀਡਬੈਕ ਲੈਂਦੇ ਹਨ।
Check Also
ਖਾਲਸਾ ਸੰਸਥਾਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ …
Punjab Post Daily Online Newspaper & Print Media