Monday, April 27, 2026

ਕੋਰੋਨਾ ਨੈਗੇਟਿਵ ਆਏ 2 ਮਰੀਜ਼ਾਂ ਨੂੰ ਸਿਵਲ ਹਸਪਤਾਲ ਤੋਂ ਦਿੱਤੀ ਛੁੱਟੀ – ਸਿਵਲ ਸਰਜਨ

ਤੰਦਰੁਸਤ ਹੋਇਆ 1 ਵਿਅਕਤੀ ਬੁਢਲਾਡਾ ਅਤੇ 1 ਔਰਤ ਛੱਤੀਸਗੜ੍ਹ ਨਾਲ ਸਬੰਧਤ

ਮਾਨਸਾ, 11 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਪਾਜ਼ਟੀਵ ਵਿਚੋਂ ਜਿਨ੍ਹਾਂ 2 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਸੀ, ਉਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਅੱਜ ਡਿਸਚਾਰਜ ਕਰ ਦਿੱਤਾ ਗਿਆ ਹੈ।
               ਡਾ. ਲਾਲ ਚੰਦ ਠਕਰਾਲ ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਪਿਛਲੇ 17 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਕਰਵਾ ਰਹੇ ਕੋਰੋਨਾ ਪੀੜਤ ਬੁਢਲਾਡਾ ਨਿਵਾਸੀ 42 ਸਾਲਾ ਵਿਅਕਤੀ ਅਤੇ 34 ਦਿਨਾਂ ਤੋਂ ਇਲਾਜ਼ ਕਰਵਾ ਰਹੀ 55 ਸਾਲਾ ਔਰਤ ਨਿਵਾਸੀ ਛੱਤੀਸਗੜ੍ਹ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਛੱਤੀਸਗੜ੍ਹ ਤੋਂ ਆਈ ਇਸ ਔਰਤ ਦੀ 7 ਅਪ੍ਰੈਲ ਨੂੰ ਰਿਪੋਰਟ ਪਾਜ਼ਿਟੀਵ ਆਉਣ ’ਤੇ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕਰ ਦਿੱਤਾ ਗਿਆ ਸੀ।
                 ਸਿਵਲ ਸਰਜਨ ਨੇ ਦੱਸਿਆ ਕਿ 42 ਸਾਲਾ ਵਿਅਕਤੀ ਬੁਢਲਾਡਾ ਨਿਵਾਸੀ ਛੱਤੀਸਗੜ੍ਹ ਵਾਲੇ ਵਿਅਕਤੀਆਂ ਦੇ ਸੈਂਪਲ ਪਾਜ਼ਟਿੀਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਾਲੇ ਇਸ ਕੋਰੋਨਾ ਮਰੀਜ਼ ਦੇ 24 ਅਪ੍ਰੈਲ ਨੂੰ ਸੈਂਪਲ ਪਾਜ਼ਟਿਵ ਆਉਣ ’ਤੇ ਇਸਚਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤਾ ਗਿਆ ਸੀ।ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਜੋ ਕੱਲ 12 ਕੋਰੋਨਾ ਪਾਜ਼ਿਟੀਵ ਵਿਅਕਤੀ ਆਏ ਸਨ, ਉਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕਰ ਦਿੱਤਾ ਗਿਆ ਹੈ।
                    ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਹੁਣ ਤੱਕ ਮਾਨਸਾ ਵਿੱਚ ਕੋਰੋਨਾ ਪਾਜ਼ਿਟੀਵ 33 ਕੇਸ ਹਨ, ਜਿੰਨ੍ਹਾਂ ਵਿੱਚੋਂ 8 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਡਿਸਚਾਰਜ ਕਰ ਦਿੱਤਾ ਗਿਆ ਹੈ ਤੇ 25 ਮਰੀਜ਼ਾਂ ਦਾ ਇਲਾਜ ਸਿਵਲ ਹਸਪਤਾਲ ਮਾਨਸਾ ਵਿਖੇ ਚੱਲ ਰਿਹਾ ਹੈ, ਜਿੰਨ੍ਹਾਂ ਦਾ ਮਾਹਿਰ ਡਾਕਟਰਾਂ ਦੀ ਦੇਖ-ਰੇਖ ਵਿੱਚ ਇਲਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਹਰ ਕੋਰੋਨਾ ਮਰੀਜ ਆਪਣਾ ਇਲਾਜ ਅਤੇ ਇਕਾਂਤਵਾਸ ਵਿੱਚ ਰਹਿ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ।
                 ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ੋਕ ਕੁਮਾਰ, ਡਾ. ਸੁਨੀਲ ਬਾਂਸਲ, ਡਾ. ਪੰਕਜ ਗਰਗ ਅਤੇ ਸਟਾਫ ਹਾਜ਼ਰ ਸਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …