ਫਰੀਦਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੇ
ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਸਥਾਪਿਤ ਫਲੂ ਕਾਰਨਾਰ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦਾ ਇਕਾਂਤਵਾਸ ਸੈਂਟਰਾਂ ਵਿੱਚ ਮੈਡੀਕਲ ਸਕਰੀਨਿੰਗ ਅਤੇ ਕੋਵਿਡ-19 ਦੇ ਸੈਂਪਲ ਲੈਣ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਸਿਵਲ ਸਰਜਨ ਫਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਅੱਜ 290 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਫਰੀਦਕੋਟ ਦੇ 1 ਵਿਅਕਤੀ ਦੀ ਲੁਧਿਆਣਾ ਵਿਖੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ।ਸਿਹਤ ਵਿਭਾਗ ਦੀ ਟੀਮ ਨੇ ਇਸ ਪਾਜ਼ਟਿਵ ਆਏ ਵਿਅਕਤੀ ਦੇ ਸੰਪਰਕ ਵਿੱਚ ਆਏ 6 ਵਿਅਕਤੀਆਂ ਦੇ ਸੈਂਪਲ ਇਕੱਤਰ ਕਰ ਕੇ ਲੈਬ ਵਿੱਚ ਭੇਜ ਦਿੱਤੇ ਹਨ ਅਤੇ ਲੁਧਿਆਣਾ ਵਿੱਚ ਫਰਦਿਕੋਟ ਦੇ ਇਸ ਕੋਰੋਨਾ ਪਾਜ਼ਟਿਵ ਮਰੀਜ਼ ਦੇ ਸੰਪਰਕ ਵਿੱਚ ਆਏ ਵਿਅਕਤੀ ਸਬੰਧੀ ਜਾਣਕਾਰੀ ਅਤੇ ਸੰਪਰਕ ਵਿੱਚ ਆਇਆਂ ਬਾਰੇ ਜਾਣਕਾਰੀ ਇਕੱਤਰ ਕਰਨ ਲਈ ਪੱਤਰ-ਵਿਹਾਰ ਕਰ ਦਿੱਤਾ ਹੈ।ਡਾ. ਰਜਿੰਦਰ ਨੇ ਦੱਸਿਆ ਕਿ ਅੱਜ ਤੱਕ ਸਿਹਤ ਵਿਭਾਗ ਵਲੋਂ 2806 ਸੈਂਪਲ ਇਕੱਤਰ ਕੀਤੇ ਗਏ ਹਨ।ਜਿੰਨਾਂ ਵਿੱਚੋਂ 2130 ਦੀ ਰਿਪੋਰਟ ਨੈਗੇਟਿਵ ਆਈ ਹੈ।ਪਰ ਲੁਧਿਆਣਾ ਵਿਖੇ ਫਰੀਦਕੋਟ ਦੇ 1 ਕੋਰੋਨਾ ਪਾਸੇਟਿਵ ਮਰੀਜ਼ ਨੂੰ ਡੀ.ਐਮ.ਸੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਤੇ ਹੁਣ ਫਰੀਦਕੋਟ ਐਕਟਿਵ ਮਰੀਜ਼ਾਂ ਦੀ ਗਿਣਤੀ 43 ਹੋ ਗਈ ਹੈ।42 ਪਾਜ਼ੇਟਿਵ ਆਏ ਮਰੀਜ਼ਾਂ ਨੂੰ ਸਥਾਨਕ ਜੀ.ਜੀ.ਐਸ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਜੇਰੇ ਇਲਾਜ ਹਨ।
ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਨੇ ਇਕਾਂਤਵਾਸ ਵਿੱਚ ਰਹਿ ਰਹੇ ਵਿਅਕਤੀਆਂ ਨੂੰ ਇੱਕ ਦੁਸਰੇ ਦਾ ਸਮਾਨ ਜਾਂ ਕੋਈ ਵਸਤੂ ਸ਼ੇਅਰ ਨਾ ਕਰਨ ਦੀ ਹਦਾਇਤ ਕੀਤੀ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media