Wednesday, July 16, 2025
Breaking News

ਖਾਲਸਾ ਕਾਲਜ ਅੰਮ੍ਰਿਤਸਰ ਵਲੋਂ ਜਿਲ੍ਹਾ ਪ੍ਰਸ਼ਾਸਨ ਨੂੰ ਪੀ.ਪੀ.ਈ ਕਿੱਟਾਂ, ਸੈਨੇਟਾਈਜ਼ਰ ਤੇ ਮਾਸਕ ਭੇਂਟ

ਡਿਪਟੀ ਕਮਿਸ਼ਨਰ ਨੇ ਸਮੂਹ ਸਮਾਜ ਸੇਵੀ ਸੰਸਥਾਵਾਂ ਦਾ ਕੀਤਾ ਧੰਨਵਾਦ

ਤਰਨ ਤਾਰਨ, 11 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਨੂੰ ਹਰਾਉਣ ਲਈ ਖਾਲਸਾ ਕਾਲਜ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਦੀ ਹਾਜ਼ਰੀ ਵਿੱਚ ਕੋਵਿਡ-19 ਦੇ ਮਰੀਜਾਂ ਵਾਸਤੇ ਬਣਾਏ ਗਏ ਕੋਆਰੰਟੀਨ ਕੇਂਦਰਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ 200 ਪੀ.ਪੀ.ਈ ਕਿੱਟਾਂ, 100 ਮਾਸਕ ਅਤੇ 1000 ਸੈਨੀਟਾਈਜ਼ਰ ਭੇਟ ਕੀਤੇ ਗਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ ਵੀ ਮੌਜੂਦ ਸਨ।
               ਡਿਪਟੀ ਕਮਿਸ਼ਨਰ ਸੱਭਰਵਾਲ ਨੇ ਸਮੂਹ ਵਿੱਦਿਅਕ ਤੇ ਵਪਾਰਕ ਅਦਾਰਿਆਂ ਅਤੇ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ-19 ਦੇ ਚੱਲਦੇ ਜ਼ਿਲ੍ਹੇ ਦੀਆਂ ਸਮੂਹ ਸੰਸਥਾਵਾਂ ਵੱਖ-ਵੱਖ ਸੇਵਾ ਕਾਰਜ਼ਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾ ਰਹੀਆਂ ਹਨ।ਉਨਾਂ ਨੇ ਕਿਹਾ ਕਿ ਮੁਸ਼ਕਲ ਸਮੇਂ ਇੱਕ ਦੂਸਰੇ ਦੇ ਸਹਾਇਤਾ ਦੀ ਇਹ ਭਾਵਨਾ ਸਾਡਾ ਸਭ ਦਾ ਮਨੋਬਲ ਉੱਚਾ ਬਣਾਈ ਰੱਖੇਗੀ ਅਤੇ ਅਸੀਂ ਕਰੋਨਾ ਵਾਇਰਸ ਵਿਰੁੱਧ ਜੰਗ ਜਿੱਤਣ ‘ਚ ਕਾਮਯਾਬ ਹੋਵਾਂਗੇ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …