ਬਟਾਲਾ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਬੱਡੀ ਦੇ ਮਹਾਨ ਖ਼ਿਡਾਰੀ ਅਤੇ ਪੰਜਾਬੀਆਂ ਦੇ ਮਾਣ ਮਹਿੰਦਰ ਸਿੰਘ ਮੌੜ ਦੀ ਮੌਤ
‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਮੌੜ ਨੇ ਖੇਡ ਜਗਤ ਦਾ ਉਹ ਹੀਰਾ ਗੁਆ ਲਿਆ ਹੈ।ਜਿਸ ਨੇ ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਕਬੱਡੀ ਰਾਹੀਂ ਵਿਦੇਸ਼ਾਂ ਵਿਚ ਪੱਕੇ ਤੌਰ ‘ਤੇ ਵਸਾ ਕੇ ਰੋਜੀ ਰੋਟੀ ਦੇ ਕਾਬਲ ਬਣਾਇਆ।ਜ਼ਿਕਰਜੋਗ ਹੈ ਕਿ ਮਹਿੰਦਰ ਸਿੰਘ ਮੌੜ ਕੱਲ ਕਾਲਾ ਸੰਘਿਆ ਵਿਚ ਸਵੇਰੇ ਅਕਾਲ ਚਲਾਣਾ ਕਰ ਗਏ ਸਨ।
ਬਾਜਵਾ ਨੇ ਕਿਹਾ ਕਿ ਮਹਿੰਦਰ ਸਿੰਘ ਮੌੜ ਖੁਦ ਕਬੱਡੀ ਦੇ ਖ਼ਿਡਾਰੀ ਹੋਣ ਦੇ ਨਾਲ ਨਾਲ ਕਬੱਡੀ ਦੇ ਪ੍ਰਮੋਟਰ ਸਨ। ਜਿਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਕਬੱਡੀ ਦੇ ਹੀ ਲੇਖ਼ੇ ਲਾਈ। ਉਹਨਾਂ ਕਿਹਾ ਕਿ ਕਬੱਡੀ ਜੇ ਅੱਜ ਕਰੋੜਾਂ ਰੁਪਏ ਦੀ ਖ਼ੇਡ ਬਣ ਗਈ ਹੈ ਤਾਂ ਇਸ ਵਿਚ ਬਹੁਤ ਵੱਡਾ ਯੋਗਦਾਨ ਮਹਿੰਦਰ ਸਿੰਘ ਮੌੜ ਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੌੜ ਨੇ ਪੰਜਾਬ ਦੀਆਂ ਕਬੱਡੀ ਟੀਮਾਂ ਨੂੰ ਵਿਦੇਸ਼ਾਂ ਵਿਚ ਲਿਜਾ ਕੇ ਵੱਡੇ ਵੱਡੇ ਇਨਾਮ ਦਿਵਾਉਣੇ ਸ਼ੁਰੂ ਕਰਵਾਏ। ਇਸ ਤੋਂ ਬਾਅਦ ਹੀ ਫਿਰ ਕੈਨੇਡਾ, ਅਮਰੀਕਾ ਅਤੇ ਇੰਗਲੈਂਡ ਵਿਚ ਕਬੱਡੀ ਕੱਪ ਹੋਣੇ ਸ਼ੁਰੂ ਹੋਏ ਅਤੇ ਕਬੱਡੀ ਖਿਡਾਰੀਆਂ ਦੀ ਕਦਰ ਪੈਣੀ ਸ਼ੁਰੂ ਹੋਈ।
ਬਾਜਵਾ ਨੇ ਮਹਿੰਦਰ ਸਿੰਘ ਮੌੜ (ਕਾਲਾ ਸੰਘਿਆਂ) ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਹੈ ਕਿ ਪ੍ਰਮਾਤਮਾ ਇਸ ਦੁੱਖ ਦੀ ਘੜੀ ਪਰਿਵਾਰ ਨੂੰ ਅਸਿਹ ਸਦਮਾ ਸਹਿਣ ਕਰਨ ਦਾ ਬਲ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media