ਬਟਾਲਾ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਨੂੰ ਲਾਗੂ ਕਰਨ ਵਿੱਚ ਬਟਾਲਾ ਪੁਲਿਸ
ਆਪਣੇ ਪੂਰੇ ਯਤਨ ਕਰ ਰਹੀ ਹੈ।ਕਰਫਿਊ ਨੂੰ ਲਾਗੂ ਕਰਾਉਣ ਲਈ ਪੁਲਿਸ ਨੇ ਜਿਥੇ ਲੋਕਾਂ ਨੂੰ ਅਪੀਲਾਂ ਕੀਤੀਆਂ ਹਨ ਓਥੇ ਬਾਰ-ਬਾਰ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਹੈ।
ਐਸ.ਐਸ.ਪੀ ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ 22 ਮਾਰਚ 2020 ਤੋਂ 11 ਮਈ 2020 ਤੱਕ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ 324 ਕੇਸ ਦਰਜ ਕਰਕੇ 412 ਵਿਅਕਤੀ ਗ੍ਰਿਫ਼ਤਾਰ ਕੀਤੇ ਹਨ।ਇਸ ਤੋਂ ਇਲਾਵਾ ਕਰਫਿਊ ਦੀ ਉਲੰਘਣਾ ਤਹਿਤ 50 ਵਾਹਨਾਂ ਨੂੰ ਜ਼ਬਤ ਕੀਤਾ ਹੈ।ਜਿਨ੍ਹਾਂ ਵਿੱਚ 28 ਦੋ ਪਹੀਆ ਵਾਹਨ, 13 ਕਾਰਾਂ ਅਤੇ 9 ਹੋਰ ਚਾਰ ਪਹੀਆ ਵਾਹਨ ਸ਼ਾਮਲ ਹਨ।
ਐਸ.ਐਸ.ਪੀ ਘੁੰਮਣ ਨੇ ਕਿਹਾ ਕਿ ਇਹ ਕਰਫਿਊ ਦੌਰਾਨ ਲੋਕ ਪੁਲਿਸ ਦਾ ਸਹਿਯੋਗ ਕਰਨ ਅਤੇ ਆਪਣੇ ਘਰਾਂ ਵਿੱਚ ਹੀ ਰਹਿਣ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media