Saturday, March 7, 2026

ਸਿਵਲ ਹਸਪਤਾਲ ‘ਚ ਜ਼ੇਰੇ ਇਲਾਜ 1 ਹੋਰ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ – ਡਾ. ਲਾਲ ਚੰਦ ਠਕਰਾਲ

12 ਪਾਜ਼ਟੀਵ ਮਰੀਜ਼ਾਂ ਦੇ ਸੰਪਰਕ ਵਿੱਚ ਆਏ 94 ਵਿਅਕਤੀਆਂ ਦੀ ਰਿਪੋਰਟ ਵੀ ਨੈਗੇਟਿਵ

ਮਾਨਸਾ, 12 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ਼ ਕੋਰੋਨਾ ਪਾਜ਼ਟੀਵ ਵਿਅਕਤੀਆਂ ਵਿੱਚੋਂ 1 ਹੋਰ ਦੀ ਰਿਪੋਰਟ ਨੈਗੇਟਿਵ ਆ ਗਈ ਹੈ, ਜਿਸ ਨੂੰ ਜਲਦ ਹੀ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਜਾਵੇਗੀ।
            ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਬੁਢਲਾਡਾ ਵਿਖੇ ਜੋ 12 ਵਿਅਕਤੀਆਂ ਕੋਰੋਨਾ ਪਾਜ਼ਟੀਵ ਆਏ ਸਨ, ਊਨਾਂ ਦੇ ਸੰਪਰਕ ਵਿੱਚ ਆਉਣ ਵਾਲੇ 94 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਵੀ ਆ ਗਈ ਹੈ ਅਤੇ ਸਾਰੇ ਦੇ ਸਾਰੇ ਵਿਅਕਤੀ ਨੈਗੇਟਿਵ ਪਾਏ ਗਏ ਹਨ।
              ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਮਾਨਸਾ ਜ਼ਿਲੇ ਵਿੱਚ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਟੀਮ ਵਲੋਂ ਕੁੱਲ 1150 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿਨਾਂ ਵਿੱਚੋਂ 33 ਵਿਅਕਤੀਆਂ ਦੀ ਰਿਪੋਰਟ ਪਾਜ਼ਟੀਵ ਆਈ ਹੈ ਅਤੇ ਬਾਕੀ ਵਿਅਕਤੀਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ।
               ਉਨਾਂ ਦੱਸਿਆ ਕਿ ਇਨਾਂ 33 ਪਾਜ਼ਿਟੀਵ ਮਰੀਜ਼ਾਂ ਵਿੱਚੋਂ 8 ਦੀ ਰਿਪੋਰਟ ਪਹਿਲਾਂ ਹੀ ਨੈਗੇਟਿਵ ਆਉਣ ਤੋਂ ਬਾਅਦ ਉਨਾਂ ਨੂੰ ਸਿਵਲ ਹਸਪਤਾਲ ਮਾਨਸਾ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਹੁਣ 1 ਹੋਰ ਮਰੀਜ਼ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਇਸ ਨੂੰ ਜਲਦ ਹੀ ਛੁੱਟੀ ਦੇ ਦਿੱਤੀ ਜਾਵੇਗੀ।ਜਿਸ ਨਾਲ ਹਸਪਤਾਲ ਵਿਖੇ 24 ਕੋਰੋਨਾ ਪਾਜ਼ਿਟੀਵ ਮਰੀਜ਼ ਜ਼ੇਰੇ ਇਲਾਜ ਰਹਿ ਜਾਣਗੇ, ਜਿਨਾਂ ਦਾ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …