Tuesday, November 24, 2026

ਪੋਜ਼ਟਿਵ ਮਰੀਜ਼ਾਂ ਦੇ ਸੰਪਰਕ `ਚ ਆਏ 36 ਨਵੇਂ ਵਿਅਕਤੀਆਂ ਦੇ ਸੈਂਪਲ ਲਏ – ਸਿਵਲ ਸਰਜਨ

ਹੁਸ਼ਿਆਰਪੁਰ, 13 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਪੋਜ਼ੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ 36 ਨਵੇਂ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।ਜਿਨਾਂ ਵਿੱਚ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ 13, ਮੁਕੇਰੀਆਂ ਤੋਂ 18, ਗੜਸ਼ੰਕਰ ਤੋਂ 4 ਅਤੇ ਦਸੂਹਾ ਤੋਂ ਇਕ ਸੈਂਪਲ ਲਿਆ ਗਿਆ ਹੈ।
                  ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੁਣ ਤੱਕ 1376 ਸੈਂਪਲ ਲਏ ਗਏ ਹਨ, ਜਿਨਾਂ ਵਿੱਚ 1161 ਨੈਗੇਟਿਵ ਆਏ ਹਨ, 105 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।18 ਸੈਂਪਲ ਇਨਵੈਲਿਡ ਪਾਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਪੋਜ਼ੀਟਿਵ 4 ਮਰੀਜਾਂ ਦੀ ਮੌਤ ਹੋ ਚੁੱਕੀ ਹੈ ਅਤੇ 7 ਮਰੀਜ਼ ਪੂਰੀ ਤਰਾਂ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ।ਜ਼ਿਲੇ ਨਾਲ ਸਬੰਧਤ 92 ਕੇਸ ਪੋਜ਼ੀਟਿਵ ਪਾਏ ਗਏ ਹਨ, ਜਿਨਾਂ ਵਿੱਚ 81 ਐਕਟਿਵ ਕੇਸ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …