ਅੰਮ੍ਰਿਤਸਰ, 13 ਮਈ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਸ੍ਰੀ ਦਰਬਾਰ ਸਾਹਿਬ ਵਿਖੇ ਹਲਕਾ
ਲੰਬੀ ਦੀਆਂ ਸੰਗਤਾਂ ਵੱਲੋਂ 4 ਟਰਾਲੇ ਕਣਕ ਭੇਜੀ ਗਈ। ਇਹ ਕਣਕ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਪ੍ਰੇਰਣਾ ਨਾਲ ਸੰਗਤਾਂ ਵੱਲੋਂ ਇਕੱਤਰ ਕਰਕੇ ਭੇਜੀ ਗਈ ਹੈ, ਜਿਸ ਨੂੰ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕੇ ਤੋਂ ਅਰਦਾਸ ਉਪਰੰਤ ਰਵਾਨਾ ਕੀਤਾ ਸੀ।ਉਨ੍ਹਾਂ ਨਾਲ ਤੇਜਿੰਦਰ ਸਿੰਘ ਮਿੱਠੂਖੇੜਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੀ ਮੌਜੂਦ ਸਨ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵਡ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸੁਖਵਿੰਦਰ ਸਿੰਘ ਅਗਵਾਨ ਮੁਖੀ ਯਾਦਗਾਰ ਸ਼ਹੀਦਾਂ ਪਿੰਡ ਅਗਵਾਨ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਮੁਖਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸੁਖਬੀਰ ਸਿੰਘ, ਬਾਬਾ ਹਰਪ੍ਰੀਤ ਸਿੰਘ ਪਠਲਾਵਾ, ਬਾਬਾ ਅਜੀਤ ਸਿੰਘ, ਬਾਬਾ ਫ਼ਤਹਿ ਸਿੰਘ ਆਦਿ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media